ਲਤੀਫਪੁਰਾ ਮਾਮਲੇ 'ਚ ਕਿਸਾਨਾਂ ਦਾ ਵੱਡਾ ਐਲਾਨ, ਸਥਾਨਕ ਵਿਧਾਇਕਾਂ ਖ਼ਿਲਾਫ਼ ਖੋਲ੍ਹਿਆ ਜਾਵੇਗਾ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਨੇ ਫੈਸਲਾ ਕੀਤਾ ਹੈ ਕਿ 2 ਫਰਵਰੀ ਤੋਂ ਉਹ ਜਲੰਧਰ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ ਅਤੇ ਬਾਹਰ ਧਰਨਾ ਦੇਣਗੇ।

Latifpura case Farmers will protest against local MLAs

 

ਜਲੰਧਰ: ਲਤੀਫਪੁਰਾ 'ਚ ਮਕਾਨ ਢਾਹੇ ਜਾਣ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਹੁਣ ਸਥਾਨਕ ਵਿਧਾਇਕਾਂ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਫੈਸਲਾ ਕੀਤਾ ਹੈ ਕਿ 2 ਫਰਵਰੀ ਤੋਂ ਉਹ ਜਲੰਧਰ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ ਅਤੇ ਬਾਹਰ ਧਰਨਾ ਦੇਣਗੇ।

ਇਹ ਵੀ ਪੜ੍ਹੋ: ਪੰਜਾਬ ਵਿਚ ਪੁਰਾਣੇ ਅਸ਼ਟਾਮ ਪੇਪਰਾਂ ਨਾਲ ਫਰਜ਼ੀਵਾੜਾ! 500 ਰੁਪਏ ਵਾਲੇ ਪੇਪਰ 10,000 ਰੁਪਏ ’ਚ ਵੇਚ ਰਹੇ ਵਿਕਰੇਤਾ

ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਉਹਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਉਹ 26 ਜਨਵਰੀ ਨੂੰ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ ਪਰ ਪੁਲਿਸ ਨੇ ਉਹਨਾਂ ਨੂੰ ਜਾਣ ਤੋਂ ਰੋਕ ਦਿੱਤਾ। ਇੰਨਾ ਹੀ ਨਹੀਂ ਪੁਲਿਸ ਨੇ ਔਰਤਾਂ ਅਤੇ ਬਜ਼ੁਰਗਾਂ ਨਾਲ ਵੀ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ 

ਦਰਅਸਲ ਬੀਤੇ ਦਿਨ ਲਤੀਫਪੁਰਾ ਵਿਚ ਆਪਣੇ ਮਕਾਨਾਂ ਨੂੰ ਢਾਹੁਣ ਦੇ ਵਿਰੋਧ ਵਿਚ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਜਾ ਰਹੇ ਲੋਕਾਂ ਅਤੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਝਗੜੇ ਵਿਚ ਇਕ ਕਿਸਾਨ ਬੇਹੋਸ਼ ਹੋ ਗਿਆ, ਜਦਕਿ ਕੁਝ ਔਰਤਾਂ ਦੇ ਵੀ ਸੱਟਾਂ ਲੱਗੀਆਂ। ਪ੍ਰਦਰਸ਼ਨਕਾਰੀ ਸਾਂਝੇ ਤੌਰ ’ਤੇ ਰੈਲੀ ਕੱਢ ਕੇ ਮੋਤੀਪੁਰਾ ਤੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵੱਲ ਆ ਰਹੇ ਸਨ।

ਇਹ ਵੀ ਪੜ੍ਹੋ: ਅਣਪਛਾਤੇ ਵਾਹਨ ਨੇ ਸਕੂਟੀ ਸਵਾਰ ਦੋ ਔਰਤਾਂ ਨੂੰ ਕੁਚਲਿਆ, ਮੌਕੇ ’ਤੇ ਹੀ ਹੋਈ ਮੌਤ 

ਪੁਲਿਸ ਨੇ ਬੈਰੀਕੇਡ ਲਾ ਕੇ ਉਹਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਮੌਕੇ 'ਤੇ ਸਥਿਤੀ ਤਣਾਅਪੂਰਨ ਹੋ ਗਈ। ਲੋਕ ਅੱਗੇ ਵਧਣ ਦੀ ਮੰਗ 'ਤੇ ਅੜੇ ਰਹੇ ਪਰ ਪੁਲਿਸ ਨੇ ਉਹਨਾਂ ਦੀ ਗੱਲ ਨਹੀਂ ਸੁਣੀ, ਜਿਸ ਤੋਂ ਬਾਅਦ ਲੋਕ ਉਥੇ ਸੜਕ 'ਤੇ ਲੇਟ ਗਏ।ਉਥੇ ਹੀ ਲੋਕਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਕਿਹਾ ਕਿ ਉਹ ਲੀਡਰਾਂ ਦੀ ਹਮਦਰਦੀ ਨਹੀਂ ਚਾਹੁੰਦੇ।