ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਤੇ ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਮੀਨ ਦੀ ਰਜਿਸਟਰੀ ਤੇ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ 70,000 ਰੁਪਏ

Representational Image

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਮਹਾਰਾਸ਼ਟਰ ਦੇ ਅਗਲੇ ਰਾਜਪਾਲ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੂੰ ਸਿਵਰਾਜ ਰਾਣਾ ਵਾਸੀ ਸਤਨਾਮਪੁਰਾ, ਫਗਵਾੜਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਪਿਤਾ ਦੇ ਨਾਂ 'ਤੇ ਜ਼ਮੀਨ ਦਾ ਦੀ ਰਜਿਸਟਰੇਸ਼ਨ ਤੇ ਇੰਤਕਾਲ ਦਰਜ ਕਰਨ ਬਦਲੇ 70,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਉਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕਰ ਲਈ ਗਈ। ਉਨਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।