ਡਾ. ਬੀ ਆਰ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਦੀ ਕੋਸ਼ਿਸ਼ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਨਿਖੇਧੀ
'ਸੂਬਾ ਸਰਕਾਰ ਤੋਂ ਦੋਸ਼ੀਆ ਵਿਰੁਧ ਸਖ਼ਤ ਕਾਰਵਾਈ ਦੀ ਕੀਤੀ ਮੰਗ'
Captain Amarinder Singh condemns attempt to vandalise Dr. BR Ambedkar's statue
ਚੰਡੀਗੜ੍ਹ: ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅੰਮ੍ਰਿਤਸਰ ਵਿਖੇ ਡਾ. ਬੀ ਆਰ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੂੰ ਅਪੀਲ ਕਰਦਾ ਹਾਂ ਦੋਸ਼ੀਆਂ ਦੇ ਵਿਰੁਧ ਸਖ਼ਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਹੈ ਕਿ ਸਖ਼ਤ ਕਾਰਵਾਈ ਕਰਨ ਨਾਲ ਅੱਗੇ ਤੋਂ ਕੋਈ ਅਜਿਹਾ ਕਦਮ ਨਹੀਂ ਚੁੱਕੇਗਾ।