7 ਮੈਂਬਰੀ ਕਮੇਟੀ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਮੁੜ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਮੈਸੇਂਜਰ ਆਫ਼ ਬਾਦਲ ਦਾ ਹਰਪ੍ਰੀਤ ਸਿੰਘ ਦੇ ਸਕਦੇ ਜਵਾਬ'

Jathedar Giani Raghveer Singh's order to the 7-member committee again

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ਦੀਆਂ ਸੰਗਤਾਂ ਨੂੰ ਵਧਾਈਆ ਦਿੱਤੀਆ। ਇਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਨੂੰ ਲੈ ਕੇ ਕਿਹਾ ਹੈ ਕਿ  2 ਦਸੰਬਰ ਨੂੰ ਨਵੀਂ ਭਰਤੀ ਲਈ ਜੋ 7 ਮੈਂਬਰੀ ਕਮੇਟੀ ਬਣਾਈ ਸੀ ਉਹ  ਹਲੇ ਤੱਕ ਕਾਰਜ਼ਸ਼ੀਲ ਨਹੀਂ ਹੋਈ। ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਨੂੰ ਮੁੜ ਆਦੇਸ਼ ਦਿੰਦੇ ਹਾਂ ਕਿ ਉਹ ਕਾਰਜਸ਼ੀਲ ਹੋਵੇ ਅਤੇ ਅਕਾਲੀ ਦਲ ਦੀ ਨਵੀਂ ਭਰਤੀ ਦੀ ਮੁਹਿੰਮ ਸ਼ੁਰੂ ਕਰੇ।

ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ 3 ਮੈਂਬਰੀ ਕਮੇਟੀ ਸਿੰਘ ਸਾਹਿਬਾਨ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰ ਅਹੁਦੇ ਦਾ ਮਾਨ ਸਨਮਾਨ ਰੱਖਣਾ ਲਾਜ਼ਮੀ ਹੈ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਹੈ ਕਿ 5 ਸਿੰਘ ਸਾਹਿਬਾਨ ਦੀ ਮੀਟਿੰਗ ਤੱਕ ਜਲਦ ਹੀ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੈਸੰਜਰ ਆਫ਼ ਬਾਦਲ ਦਾ ਜਵਾਬ ਹੋਈ ਦੇ ਸਕਦੇ ਹਨ ਜਿੰਨ੍ਹਾਂ ਨੇ ਵੀਡੀਓ ਪਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਹੁਦੇ ਦਾ ਮਾਣ ਸਨਮਾਨ ਰੱਖਣਾ ਚਾਹੀਦਾ ਹੈ।