Punjab News: ਪੰਜਾਬ 'ਚ 'ਆਪ' ਵਿਧਾਇਕ ਦੇ ਡਰਾਈਵਰ ਦੀ ਅਚਾਨਕ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਫਾਜ਼ਿਲਕਾ ਦੇ ਵਿਧਾਇਕ ਦੀ ਪਾਇਲਟ ਕਾਰ ਚਲਾਉਂਦਾ ਸੀ

Narendra Pal Savanna driver death news in punjabi

ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਵਾਨਾ ਦੇ ਡਰਾਈਵਰ ਮੋਨੂੰ ਸ਼ਰਮਾ (38) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਫਾਜ਼ਿਲਕਾ ਦੀ ਮਾਧਵ ਨਗਰੀ ਦਾ ਰਹਿਣ ਵਾਲਾ ਸੀ ਅਤੇ ਫਾਜ਼ਿਲਕਾ ਦੇ ਵਿਧਾਇਕ ਦੀ ਪਾਇਲਟ ਕਾਰ ਚਲਾਉਂਦਾ ਸੀ।

ਜਾਣਕਾਰੀ ਅਨੁਸਾਰ ਬੀਤੀ ਰਾਤ ਉਹ ਆਪਣੀ ਡਿਊਟੀ ਤੋਂ ਘਰ ਪਰਤਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਛਾਤੀ 'ਚ ਤੇਜ਼ ਦਰਦ ਹੋਣ ਲੱਗਾ। ਜਿਸ ਤੋਂ ਬਾਅਦ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਗਏ।  ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਅਤੇ ਬਠਿੰਡਾ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ ਮੋਨੂੰ ਦੋ ਬੱਚਿਆਂ ਦਾ ਪਿਤਾ ਸੀ।