ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2024 ਵਿੱਚ ਦਰਜ ਹੋਏ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ

Police arrest gangster Goldie Brar's parents

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਉੱਤੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ 2024 ਵਿੱਚ ਦਰਜ ਹੋਈ ਐਫਆਈਆਰ ਅਧੀਨ ਗ੍ਰਿਫ਼ਤਾਰ ਕੀਤਾ ਹੈ। ਮੁਕਤਸਰ ਦੇ ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਉਸਦੀ ਮਾਂ ਪ੍ਰੀਤਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਐਸਐਸਪੀ ਨੇ ਕਿਹਾ ਕਿ ਉਨ੍ਹਾਂ ਦਾ ਮੁਕਤਸਰ ਦੇ ਆਦੇਸ਼ ਨਗਰ ਵਿੱਚ ਇੱਕ ਘਰ ਹੈ। ਮੂਲ ਰੂਪ ਵਿੱਚ, ਪਰਿਵਾਰ ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਐਫਆਈਆਰ 2024 ਵਿੱਚ ਮੁਕਤਸਰ ਦੇ ਇੱਕ ਨਿਵਾਸੀ ਦੀ ਸ਼ਿਕਾਇਤ 'ਤੇ ਦਰਜ ਕੀਤੀ ਗਈ ਸੀ।