Terrible road accident in Mansa, three dead
ਮਾਨਸਾ: ਮਾਨਸਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਤਿੰਨ ਮੌਤਾਂ ਹੋ ਗਈਆਂ। ਮਾਨਸਾ ਦੇ ਪਿੰਡ ਕੋਟੜਾ ਨੇੜੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ ਵਿੱਚ ਹਰਿਆਣਾ ਦੇ ਰਹਿਣ ਵਾਲੇ ਪਤੀ-ਪਤਨੀ ਅਤੇ ਮਾਨਸਾ ਦੇ ਪਿੰਡ ਖਿਆਲਾ ਦਾ ਇੱਕ ਨੌਜਵਾਨ ਸ਼ਾਮਲ ਹੈ। ਲਾਸ਼ਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।