ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ 'ਚ ਪੜਤਾਲ ਦੇ ਹੁਕਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਵਿੱਚ...

transfer

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਵਿੱਚ ਅਣਗਹਿਲੀ ਦੇ ਮਾਮਲੇ ਦੀ ਵਿਭਾਗੀ ਪੜਤਾਲ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਬਾਰੇ ਮਾਲ ਵਿਭਾਗ ਵੱਲੋਂ ਜਾਰੀ ਤਬਾਦਲਾ ਸੂਚੀ 'ਚ ਦੋ ਮ੍ਰਿਤਕ ਅਤੇ ਦੋ ਸੇਵਾਮੁਕਤ ਨਾਇਬ ਤਹਿਸੀਲਦਾਰਾਂ ਦੀ ਵੀ ਬਦਲੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਲ ਮੰਤਰੀ ਨੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ (ਐਫਸੀਆਰ) ਨੂੰ ਸਮਾਂਬੱਧ ਜਾਂਚ ਦੇ ਆਦੇਸ਼ ਦਿੱਤੇ ਹਨ। 
ਐਫਸੀਆਰ ਨੂੰ 1 ਮਾਰਚ ਤੱਕ ਜਾਂਚ ਰਿਪੋਰਟ ਸੌਂਪਣ ਦਾ ਹੁਕਮ ਦਿੰਦਿਆਂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।