ਹੁਣ ਗ਼ਰੀਬ ਬੱਚਿਆਂ ਨੂੰ ਪਹਿਲੀ ਜਮਾਤ ਤੋਂ ਮਿਲੇਗਾ ਵਜੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਨਾਮਜ਼ਦ ਉਦਯੋਗਿਕ ਕਿਰਤੀਆਂ ਦੇ ਬੱਚਿਆਂ ਨੂੰ ਛੇਵੀਂ ਕਲਾਸ ਤੋਂ ਮਿਲਣ ਵਾਲਾ ਵਜੀਫ਼ਾ ਹੁਣ ਪਹਿਲੀ ਜਮਾਤ ਤੋਂ ਹੀ ਮਿਲੇਗਾ...

Balbir Singh Sidhu, Labour Minister-cum-Chairman, Punjab Labour Welfare Board

school

school

school

school

ਚੰਡੀਗੜ੍ਹ : ਨਾਮਜ਼ਦ ਉਦਯੋਗਿਕ ਕਿਰਤੀਆਂ ਦੇ ਬੱਚਿਆਂ ਨੂੰ ਛੇਵੀਂ ਕਲਾਸ ਤੋਂ ਮਿਲਣ ਵਾਲਾ ਵਜੀਫ਼ਾ ਹੁਣ ਪਹਿਲੀ ਜਮਾਤ ਤੋਂ ਹੀ ਮਿਲੇਗਾ। ਇਹ ਫ਼ੈਸਲਾ ਕਿਰਤ ਮੰਤਰੀ-ਕਮ-ਚੇਅਰਮੈਨ ਪੰਜਾਬ ਲੇਬਰ ਵੈਲਫ਼ੇਅਰ ਬੋਰਡ ਬਲਬੀਰ ਸਿੰਘ ਸਿੱਧੂ ਨੇ ਲਿਆ।
ਬਲਬੀਰ ਸਿੰਘ ਸਿੱਧੂ ਨੇ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਭਲਾਈ ਸਕੀਮਾਂ ਸਬੰਧੀ ਉਦਯੋਗਪਤੀਆਂ ਤੇ ਕਿਰਤੀਆਂ ਨੂੰ ਜਾਗਰੂਕ ਕਰਵਾਇਆ ਜਾਵੇ ਤਾਂ ਜੋ ਉਦਯੋਗਿਕ ਕਿਰਤੀ ਰਜਿਸਟਰਡ ਹੋ ਕੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਦੱਸਿਆ ਇਸ ਸਮੇਂ ਪੰਜਾਬ ਲੇਬਰ ਵੈਲਫ਼ੇਅਰ ਬੋਰਡ ਵੱਲੋਂ ਉਦਯੋਗਿਕ ਕਿਰਤੀਆਂ ਦੇ ਬੱਚਿਆਂ ਲਈ ਛੇਵੀਂ ਜਮਾਤ ਤੋਂ ਲੈ ਕੇ ਡਿਗਰੀ ਕੋਰਸ ਤੱਕ 5000 ਤੋਂ ਲੈ ਕੇ 70,000 ਰੁਪਏ ਤੱਕ ਵਜੀਫ਼ਾ ਅਤੇ ਗ਼ਰੀਬ ਲੜਕੀਆਂ ਦੇ ਵਿਆਹ ਲਈ 31,000 ਰੁਪਏ ਸ਼ਗਨ ਸਕੀਮ ਅਧੀਨ ਮੁਹੱਈਆ ਕਰਵਾਏ ਜਾਂਦੇ ਹਨ।
ਸਿੱਧੂ ਨੇ ਦੱਸਿਆ ਕਿ ਕਿਰਤ ਵਿਭਾਗ ਹੁਣ ਕਿਰਤੀਆਂ ਦੀ ਰਜਿਸਟ੍ਰੇਸ਼ਨ ਆਨਲਾਈਨ ਕਰ ਰਿਹਾ ਹੈ ਤਾਂ ਜੋ ਹਰ ਕਿਰਤੀ ਨੂੰ ਸਮੇਂ ਅਨੁਸਾਰ ਸਕੀਮਾਂ ਦਾ ਲਾਭ ਮਿਲ ਸਕੇ।