ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਕਿਸਾਨ ਦੀ ਪਹਿਚਾਣ ਸਰਬਜੀਤ ਸਿੰਘ ਵਜੋਂ ਹੋਈ ਹੈ।

farmer dead

ਤਰਨਤਾਰਨ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਮੌਤਾਂ ਹੋ ਚੁੱਕਿਆ ਹਨ। ਅੱਜ ਇਕ ਹੋਰ ਕਿਸਾਨ ਨੇ ਕਰਜ਼ੇ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਦੱਸ ਦੇਈਏ ਕਿ ਇਹ ਕਿਸਾਨ ਜ਼ਿਲ੍ਹਾ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦਾਰਾਪੁਰ ਵਿਖੇ ਦਾ ਰਹੁਣ ਵਾਲਾ ਹੈ। ਇਸ ਕਿਸਾਨ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਣ ਕਰਕੇ  ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਸਰਬਜੀਤ ਸਿੰਘ ਵਜੋਂ ਹੋਈ ਹੈ।