ਸ਼ਾਹ ਨੇ ਬਾਲਾਕੋਟ ਏਅਰ ਸਟਰਾਈਕ ਦੀ ਵਰ੍ਹੇਗੰਢ ’ਤੇ ਏਅਰ ਫ਼ੋਰਸ ਜਵਾਨਾਂ ਨੂੰ ਕੀਤਾ ਸਲਾਮ

ਏਜੰਸੀ

ਖ਼ਬਰਾਂ, ਪੰਜਾਬ

ਸ਼ਾਹ ਨੇ ਬਾਲਾਕੋਟ ਏਅਰ ਸਟਰਾਈਕ ਦੀ ਵਰ੍ਹੇਗੰਢ ’ਤੇ ਏਅਰ ਫ਼ੋਰਸ ਜਵਾਨਾਂ ਨੂੰ ਕੀਤਾ ਸਲਾਮ

image

ਭਾਰਤੀ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਬਾਲਾਕੋਟ ਵਿਖੇ ਅਤਿਵਾਦੀ ਕੈਂਪਾਂ ਨੂੰ ਕੀਤਾ ਸੀ ਖ਼ਤਮ 

ਨਵੀਂ ਦਿੱਲੀ, 26 ਫ਼ਰਵਰੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁਕਰਵਾਰ ਨੂੰ ਬਾਲਾਕੋਟ ਏਅਰ ਸਟਰਾਈਕ ਦੀ ਵਰ੍ਹੇਗੰਢ ’ਤੇ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਸੁਰੱਖਿਆ ਸਰਵੋਤਮ ਹੈ।
ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ 26 ਫ਼ਰਵਰੀ 2019 ਨੂੰ ਕੰਟਰੋਲ ਰੇਖਾ ਪਾਰ ਕਰਦਿਆਂ ਪਾਕਿਸਤਾਨ ਦੇ ਬਾਲਾਕੋਟ ਵਿਖੇ ਅਤਿਵਾਦੀ ਕੈਂਪਾਂ ਨੂੰ ਖ਼ਤਮ ਕਰ ਦਿਤਾ ਸੀ।
ਸ਼ਾਹ ਨੇ ਟਵੀਟ ਕੀਤਾ, ‘‘ਸਾਲ 2019 ਵਿਚ ਇਸ ਦਿਨ ਹਵਾਈ ਸੈਨਾ ਨੇ ਪੁਲਵਾਮਾ ਅਤਿਵਾਦੀ ਹਮਲੇ ਦਾ ਜਵਾਬ ਦੇ ਕੇ ਅਤਿਵਾਦ ਵਿਰੁਧ ਨਵੇਂ ਭਾਰਤ ਦੀ ਨੀਤੀ ਨੂੰ ਸਪੱਸ਼ਟ ਕੀਤਾ ਸੀ।”
ਉਨ੍ਹਾਂ ਨੇ ਕਿਹਾ, ‘‘ਮੈਂ ਪੁਲਵਾਮਾ ਦੇ ਬਹਾਦਰ ਸ਼ਹੀਦਾਂ ਨੂੰ ਯਾਦ ਕਰਦਾ ਹਾਂ ਅਤੇ ਹਵਾਈ ਸੈਨਾ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ।” ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਅਤੇ ਸਾਡੇ ਸੈਨਿਕਾਂ ਦੀ ਸੁਰੱਖਿਆ ਸਰਵੋਤਮ ਹੈ।”
ਦਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ 14 ਫ਼ਰਵਰੀ 2019 ਨੂੰ ਹੋਏ ਅਤਿਵਾਦੀ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੇ 40 ਜਵਾਨ ਸ਼ਹੀਦ ਹੋ ਗਏ ਸਨ, ਜਿਸ ਤੋਂ ਬਾਅਦ ਹਵਾਈ ਫ਼ੌਜ ਨੇ ਬਾਲਾਕੋਟ ਵਿਚ ਅਤਿਵਾਦੀ ਕੈਂਪਾਂ ਉੱਤੇ ਹਵਾਈ ਹਮਲੇ ਕੀਤੇ ਸਨ।  (ਪੀਟੀਆਈ)