ਸ਼ਰਾਰਤੀ ਅਨਸਰਾਂ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ

ਏਜੰਸੀ

ਖ਼ਬਰਾਂ, ਪੰਜਾਬ

ਸ਼ਰਾਰਤੀ ਅਨਸਰਾਂ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ

image

ਘਟਨਾ ਨੂੰ ਲੈ ਕੇ ਲੋਕਾਂ ਵਿਚ ਰੋਸ, ਦੋਸ਼ੀਆਂ ਵਿਰੁਧ ਕਾਰਵਾਈ ਕਰਨ ਦੀ ਮੰਗ

ਰੂਪਨਗਰ, 26 ਫ਼ਰਵਰੀ (ਕੁਲਵਿੰਦਰ ਸਿੰਘ) : ਸਤਲੁਜ ਦਰਿਆ ਕਿਨਾਰੇ ਅਤੇ ਡੀਸੀ ਦਫ਼ਤਰ ਰੋਪੜ ਦੇ ਸਾਹਮਣੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਏ ਮਹਾਰਾਜਾ ਰਣਜੀਤ ਸਿੰਘ ਬਾਗ ਦੀ ਸਰਕਾਰ ਵਲੋਂ ਅਣਦੇਖੀ ਹੋਣ ਕਾਰਨ ਇਥੇ ਲੱਗੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਤੋੜਫੋੜ ਕੀਤੀ ਗਈ ਹੈ। ਸ਼ਰਾਰਤੀ ਅਨਸਰਾਂ ਵਲੋਂ  ਬੁੱਤ ਦੀਆਂ ਤਲਵਾਰਾਂ ਤੋੜ ਦਿਤੀਆਂ ਗਈਆਂ, ਜਿਸ ਨਾਲ ਸ਼ਹਿਰ ਵਾਸੀਆਂ ਵਿਚ ਕਾਫ਼ੀ ਰੋਸ ਪਾਇਆ ਜਾ ਹੈ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਮਹਾਰਾਜਾ ਰਣਜੀਤ ਸਿੰਘ ਬਾਗ਼ ਦੀ ਸੰਭਾਲ ਕੀਤੀ ਜਾਵੇ ਤਾਂ ਜੋ ਇਥੇ ਬਾਗ ਵਿਚ ਸੈਰ ਕਰਨ ਆਉਣ ਵਾਲੇ ਲੋਕਾਂ ਨੂੰ ਇਸ ਬਾਗ ਦੀ ਸਹੂਲਤ ਮਿਲ ਸਕੇ।
ਬਾਗ ਵਿਚ ਹੁਣ ਆਲਮ ਇਹ ਹੈ ਕਿ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ ਅਤੇ ਪੀਣ ਵਾਲਾ ਪਾਣੀ ਵੀ ਉਪਲਬਧ ਨਹੀਂ ਹੈ।
ਤਤਕਾਲੀਨੀ ਡੀਸੀ ਵਿੰਨੀ ਮਹਾਜਨ (ਮੌਜੂਦਾ ਚੀਫ਼ ਸੈਕਟਰੀ ਪੰਜਾਬ) ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਰੋਪੜ ਨਾਲ ਯਾਦਾਂ ਜੁੜੀਆਂ ਹੋਣ ਕਰ ਕੇ ਸਤਲੁਜ ਦਰਿਆ ਦੇ ਕਿਨਾਰੇ ਲੋਕਾਂ ਦੇ ਸੈਰ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਮ ਬਾਗ ਤਿਆਰ ਕਰਵਾਇਆ ਸੀ ਅਤੇ ਹਾਲ ਹੀ ਵਿਚ ਕਾਂਗਰਸ ਸਰਕਾਰ ਵਲੋਂ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਮਹਾਰਾਜਾ ਰਣਜੀਤ ਸਿੰਘ ਬਾਗ ਦੀ ਸੁੰਦਰੀਕਰਨ ਕੀਤਾ ਗਿਆ ਸੀ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਸੀ।
ਇਸ ਬਾਰੇ ਕਿਸਾਨ ਆਗੂ ਪ੍ਰਗਟ ਸਿੰਘ ਕਮਾਲਪੁਰ, ਕਾਮਰੇਡ ਸੁਖਵੀਰ ਸਿੰਘ ਸੁੱਖਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਲੋਂ ਰੋਪੜ ਵਿਖੇ ਅੰਗੇਰਜ਼ ਅਫ਼ਸਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਥੇ ਸ਼ਾਹੀ ਮੁਲਾਕਾਤ ਸਥਾਨ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਸਫ਼ਾਈ ਅਤੇ ਪਾਣੀ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।
Maharaja Ranjit Singh 2utt