CM ਚੰਨੀ ਨੇ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
ਭਗਵੰਤ ਮਾਨ ਨੇ ਵੀ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
ਚੰਡੀਗੜ੍ਹ: ਭਾਰਤ ਨੂੰ ਆਜ਼ਾਦੀ ਦਿਵਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਦੀ ਅੱਜ 116ਵੀ ਬਰਸੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਧ ਚੰਨੀ ਨੇ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਂਟ ਕੀਤੀ। ਉਹਨਾਂ ਟਵੀਟ ਕਰਦਿਆਂ ਲਿਖਿਆ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਨਿਮਰ ਸ਼ਰਧਾਂਜਲੀ। ਉਹਨਾਂ ਦੀ ਬਹਾਦਰੀ ਅਤੇ ਦ੍ਰਿੜ ਇਰਾਦਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਹੈ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੀ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਂਟ ਕੀਤੀ। ਫੇਸਬੁੱਕ ਪੋਸਟ ਸ਼ੇਅਰ ਕਰਕੇ ਲਿਖਿਆ, ਜ਼ਾਲਮ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣ ਵਾਲੇ ਮਹਾਨ ਕ੍ਰਾਂਤੀਕਾਰੀ ਅਮਰ ਸ਼ਹੀਦ ਚੰਦਰਸ਼ੇਖਰ ਆਜ਼ਾਦ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਕੋਟਿ-ਕੋਟਿ।
ਦੱਸ ਦੇਈਏ ਕਿ ਚੰਦਰ ਸ਼ੇਖਰ ਆਜ਼ਾਦ ਦਾ ਜਨਮ 23 ਜੁਲਾਈ 1906 ਨੂੰ ਮੱਧ ਪ੍ਰਦੇਸ਼ ਦੇ ਝਾਬੂਆ ਦੇ ਪਿੰਡ ਭਾਬਰਾ ਵਿੱਚ ਸਨਾਤਨ ਧਰਮ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਇੱਕ ਪ੍ਰਚੰਡ ਪੰਡਿਤ ਸਨ ਅਤੇ ਉਹਨਾਂ ਦੀ ਮਾਂ ਇੱਕ ਘਰੇਲੂ ਔਰਤ ਸੀ। ਬਚਪਨ ਤੋਂ ਹੀ ਉਹ ਤੀਰਅੰਦਾਜ਼ੀ ਅਤੇ ਨਿਸ਼ਾਨੇਬਾਜ਼ੀ ਵਿੱਚ ਨਿਪੁੰਨ ਸਨ। ਇੰਨਾ ਹੀ ਨਹੀਂ ਉਹਨਾਂ ਦੇ ਪਿਸਤੌਲ ਵਿੱਚੋਂ ਗੋਲੀ ਚੱਲਣ ਤੋਂ ਬਾਅਦ ਵੀ ਧੂੰਆਂ ਨਹੀਂ ਨਿਕਲਿਆ, ਜਿਸ ਕਾਰਨ ਅੰਗਰੇਜ਼ਾਂ ਨੂੰ ਪਤਾ ਨਹੀਂ ਲੱਗਾ ਕਿ ਗੋਲੀ ਕਿੱਥੋਂ ਆ ਗਈ ਸੀ। ਉਸ ਨੇ ਜ਼ਾਲਮ ਸ਼ਾਸਨ ਵਿਰੁੱਧ ਲੜਾਈ ਲੜੀ ਅਤੇ ਭਾਰਤ ਨੂੰ ਸਦਾ ਲਈ ਅਜ਼ਾਦੀ ਦਿਵਾਈ।