ਯੂਕ੍ਰੇਨ 'ਚ ਫਸੇ ਨਾਗਰਿਕਾਂ ਲਈ ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਹੈਲਪਲਾਈਨ ਨੰਬਰ 01722219505 ਅਤੇ 01722219506 ਜਾਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ  ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ

District SASissued helpline numbers for citizens stranded in Ukraine

ਐਸ.ਏ.ਐਸ. ਨਗਰ  : ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋ  ਹੈਲਪਲਾਈਨ ਨੰਬਰ 01722219505 ਅਤੇ 01722219506  ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਇਹ  ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕ੍ਰੇਨ ਵਿਚ ਫਸੇ ਹਨ ਉਹ ਤੁਰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿਚ ਯੁਕਰੇਨ ਗਏ ਵਿਅਕਤੀ ਦਾ ਨਾਂ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਟੀ/ ਕਾਲਜ ਦਾ ਨਾਮ, ਯੁਕਰੇਨ ਵਿਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।