ਯੂਕਰੇਨ 'ਚ ਫਸੀ ਲਹਿਰਾਗਾਗਾ ਦੀ ਮਨਪ੍ਰੀਤ ਕੌਰ, ਪਰਿਵਾਰ ਨੇ ਭਾਰਤ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰੂਸ ਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਅਪਣੇ ਬੱਚਿਆਂ ਨੂੰ ਲੈ ਕੇ ਚਿੰਤਤ ਹਨ।

Family Members

 

ਲਹਿਰਾਗਾਗਾ (ਗਗਨਦੀਪ ਸਿੰਘ): ਰੂਸ ਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਅਪਣੇ ਬੱਚਿਆਂ ਨੂੰ ਲੈ ਕੇ ਚਿੰਤਤ ਹਨ।  ਲਹਿਰਾਗਾਗਾ ਦੇ ਮੂਨਕ ਪਿੰਡ ਦੀ ਮਨਪ੍ਰੀਤ ਕੌਰ ਵੀ ਯੂਕਰੇਨ 'ਚ ਫਸੀ ਹੋਈ ਹੈ। ਮਾਪੇ ਆਪਣੀ ਧੀ ਦੀ ਸਲਾਮਤੀ ਅਤੇ ਸੁਰੱਖਿਅਤ ਘਰ ਵਾਪਸੀ ਲਈ ਅਰਦਾਸਾਂ ਕਰ ਰਹੇ ਹਨ।

Mother

ਮਨਪ੍ਰੀਤ ਦੇ ਭਰਾ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਛੋਟੀ ਭੈਣ ਮਨਪ੍ਰੀਤ ਕੌਰ ਯੂਕਰੇਨ ਵਿਚ ਪੜ੍ਹਾਈ ਕਰਦੀ ਹੈ ਅਤੇ ਇਸ ਸਮੇਂ ਉਹ ਯੂਕਰੇਨ ਦੀ ਰਾਜਧਾਨੀ ਕੀਵ ਵਿਚ ਹੈ। ਮਨਪ੍ਰੀਤ ਦੇ ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਉਹਨਾਂ ਦੀ ਬੇਟੀ ਕਰੀਬ 6 ਮਹੀਨੇ ਪਹਿਲਾਂ ਯੂਕਰੇਨ ਗਈ ਸੀ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਸਰਕਾਰਾਂ ਬੱਚਿਆਂ ਲਈ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਤਾਂ ਕੋਈ ਵੀ ਬੱਚਾ ਵਿਦੇਸ਼ ਜਾਣ ਲਈ ਮਜਬੂਰ ਨਹੀਂ ਹੋਵੇਗਾ।

Brother

ਮਨਪ੍ਰੀਤ ਕੌਰ ਨੇ ਨੈਸ਼ਨਲ ਇੰਸਟੀਚਿਊਟ ਜੀਐਨਐਮ ਕਾਲਜ ਸੰਗਰੂਰ ਤੋਂ ਜੀਐਨਐਮ ਕੀਤੀ, ਉਸ ਤੋਂ ਬਾਅਦ ਉਹ ਹਿਸਾਰ ਦੇ ਹਸਪਤਾਲ ਵਿਚ ਕੰਮ ਕਰਦੀ ਸੀ, ਉਸ ਤੋਂ ਬਾਅਦ ਉਹ ਭਾਸ਼ਾ ਦੀ ਪੜ੍ਹਾਈ ਲਈ ਯੂਕਰੇਨ ਚਲੀ ਗਈ। ਐਸਐਮਐਸ  ਰਾਹੀਂ ਮਨਪ੍ਰੀਤ ਨੇ ਅਪਣੇ ਪਰਿਵਾਰ ਨੂੰ ਦੱਸਿਆ ਸੀ ਕਿ ਉਸ ਨੇ ਭਾਰਤੀ ਦੂਤਾਵਾਸ ਨਾਲ ਗੱਲ ਕੀਤੀ ਹੈ। ਉਹ ਕੀਵ ਤੋਂ ਪੈਦਲ ਪੋਲੈਂਡ ਵੱਲ ਜਾ ਰਹੇ ਹਨ। ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਯੂਕਰੇਨ 'ਚ ਫਸੇ ਸਾਰੇ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਘਰ ਵਾਪਸ ਲਿਆਂਦਾ ਜਾਵੇ।