ਸੌਦਾ ਸਾਧ ਦੀ ਫਰਲੋ ਹੋਈ ਖ਼ਤਮ, ਫਿਰ ਸਲਾਖਾਂ ਪਿੱਛੇ ਜਾਏਗਾ ਸੌਦਾ ਸਾਧ
ਚੋਣਾਂ ਤੋਂ ਪਹਿਲਾਂ ਆਇਆ ਸੀ ਬਾਹਰ
Sauda Sadh
ਚੰਡੀਗੜ੍ਹ: ਸੁਨਾਰੀਆ ਜੇਲ੍ਹ 'ਚੋਂ 21 ਦਿਨਾਂ ਦੀ ਪੈਰੋਲ 'ਤੇ ਬਾਹਰ ਆਏ ਸੌਦਾ ਸਾਧ ਦੀ ਫਰਲੋ ਅੱਜ ਖਤਮ ਹੋ ਜਾਵੇਗੀ। ਸੋਮਵਾਰ ਨੂੰ ਉਹਨਾਂ ਨੂੰ ਵਾਪਸ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ।
ਇਸ ਨੂੰ ਲੈ ਕੇ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸਪਾਸ ਦੇ ਇਲਾਕੇ ਦੀ ਵੀ ਘੇਰਾਬੰਦੀ ਕਰ ਦਿੱਤੀ ਗਈ ਹੈ। ਰੋਹਤਕ ਦੇ ਐਸਪੀ ਉਦੈ ਸਿੰਘ ਮੀਨਾ ਸੁਰੱਖਿਆ ਪ੍ਰਬੰਧਾਂ 'ਤੇ ਨਜ਼ਰ ਰੱਖ ਰਹੇ ਹਨ। ਪੁਲਿਸ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕਤਲ ਤੇ ਬਲਾਤਕਾਰ ਦੇ ਮਾਮਲੇ 'ਚ ਸੁਨਾਰੀਆ ਜੇਲ 'ਚ ਸਜ਼ਾ ਕੱਟ ਰਹੇ ਸੌਦਾ ਸਾਧ ਨੂੰ ਬੀਤੀ 7 ਫ਼ਰਵਰੀ ਨੂੰ ਫਰਲੋ ਦਿੱਤੀ ਗਈ ਸੀ। ਫਰਲੋ ਐਤਵਾਰ ਨੂੰ ਖਤਮ ਹੋ ਰਹੀ ਹੈ ਤੇ ਉਨ੍ਹਾਂ ਨੂੰ ਸੋਮਵਾਰ ਨੂੰ ਜੇਲ 'ਚ ਆਤਮ ਸਮਰਪਣ ਕਰਨਾ ਹੋਵੇਗਾ।