ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਕਾਲਾ ਧਨੌਲਾ ਦੇ ਤਿੰਨ ਸਾਥੀ ਗ੍ਰਿਫ਼ਤਾਰ
2 ਰਿਵਾਲਵਰ .32 ਬੋਰ, 6 ਜ਼ਿੰਦਾ ਕਾਰਤੂਸ ਅਤੇ ਇੱਕ ਸਵਿਫ਼ਟ ਕਾਰ ਬਰਾਮਦ
ਘੱਲਕਲਾਂ : ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਨੇ ਮੋਗਾ ਦੇ ਪਿੰਡ ਘੱਲਕਲਾਂ ਵਿਖੇ ਇੱਕ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚ 3 ਵਿਅਕਤੀ ਸਵਾਰ ਸਨ ਅਤੇ ਜਿਨ੍ਹਾਂ ਕੋਲੋਂ 2 ਰਿਵਾਲਵਰ .32 ਬੋਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਜਾਣਕਾਰੀ ਅਨੁਸਾਰ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਵਿਫ਼ਟ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ, ਉਕਤ ਤਿੰਨੇ ਦੋਸ਼ੀ ਗੈਂਗਸਟਰ ਕਾਲਾ ਧਨੌਲਾ ਦੇ ਸਾਥੀ ਹਨ ਅਤੇ ਅੱਜ ਉਨ੍ਹਾਂ ਨੂੰ ਮੋਗਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।
ਜਿਥੇ ਪੁਲਿਸ ਨੂੰ ਉਨ੍ਹਾਂ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਇਸ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।
ਇਹ ਵੀ ਪੜ੍ਹੋ : ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲਾ : 7 ਗੈਂਗਸਟਰਾਂ ਖ਼ਿਲਾਫ਼ ਪਰਚਾ ਦਰਜ
ਪ੍ਰਾਪਤ ਵੇਰਵਿਆਂ ਅਨੁਸਾਰ ਫੜੇ ਗਏ ਤਿੰਨ ਮੁਲਜ਼ਮਾਂ ਦੇ ਨਾਂ ਯੁੱਧ ਬੀਰ ਸਿੰਘ ਵਾਸੀ ਪਿੰਡ ਬਧਨੀ ਕਲਾਂ ਮੋਗਾ, ਮਨਦੀਪ ਸਿੰਘ ਅਤੇ ਮੁਸਕਾਨ ਸਿੰਘ ਦੋਵੇਂ ਵਾਸੀ ਬਠਿੰਡਾ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਇਹ ਸਾਰੇ ਕਾਲਾ ਧਨੌਲਾ ਗੈਂਗ ਨਾਲ ਸਬੰਧਤ ਹਨ ਜੋ ਕਿ ਇਸ ਵਕਤ ਜੇਲ੍ਹ ਵਿਚ ਹੈ। ਮੁਲਜ਼ਮਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।