ਤਰਨਤਾਰਨ 'ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਦੇ ਜਵਾਨਾਂ ਨੇ ਫਾਇਰਿੰਗ ਕਰਕੇ ਭੇਜਿਆ ਵਾਪਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਲਾਕੇ 'ਚ ਸਰਚ ਆਪਰੇਸ਼ਨ ਸ਼ੁਰੂ

photo

 

ਤਰਨਤਾਰਨ: ਪਾਕਿਸਤਾਨੀ ਸਮੱਗਲਰਾਂ ਵੱਲੋਂ ਪੰਜਾਬ ਸਰਹੱਦ 'ਤੇ ਡਰੋਨ ਭੇਜਣ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ਬਾਰਡਰ 'ਤੇ ਡਰੋਨ ਨੂੰ ਡੇਗਣ ਦੇ 24 ਘੰਟਿਆਂ ਦੇ ਅੰਦਰ, ਤਸਕਰਾਂ ਨੇ ਤਰਨਤਾਰਨ ਸੈਕਟਰ 'ਚ ਇਕ ਹੋਰ ਡਰੋਨ ਭੇਜ ਦਿੱਤਾ, ਪਰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਕਾਰਵਾਈ ਕਰਦੇ ਹੋਏ ਡਰੋਨ ਨੂੰ ਵਾਪਸ ਭੇਜਿਆ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

 

ਇਹ ਵੀ ਪੜ੍ਹੋ : ਹਾਂਗਕਾਂਗ 'ਚ ਸ਼ਰਧਾ ਵਰਗਾ ਕਤਲ ਕਾਂਡ, ਪਹਿਲੇ ਪਤੀ ਨੇ ਪਤਨੀ ਦੇ ਕੀਤੇ ਟੁਕੜੇ-ਟੁਕੜੇ  

ਘਟਨਾ ਫਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਤਰਨਤਾਰਨ ਸਰਹੱਦ ਦੇ ਪਿੰਡ ਕਾਲਸ ਦੀ ਹੈ। ਬੀਐਸਐਫ ਦੀ ਅਮਰਕੋਟ ਤੈਨਾਤ ਬਟਾਲੀਅਨ 103 ਦੇ ਜਵਾਨ ਗਸ਼ਤ ’ਤੇ ਸਨ। ਅੱਧੀ ਰਾਤ ਨੂੰ ਬੀਐਸਐਫ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸਾਰੇ ਜਵਾਨਾਂ ਵੱਲੋਂ 23 ਰਾਉਂਡ ਫਾਇਰ ਕੀਤੇ ਗਏ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਪਾਕਿਸਤਾਨ ਵੱਲ ਮੁੜ ਗਈ ਅਤੇ ਆਉਣੀ ਬੰਦ ਹੋ ਗਈ।

ਇਹ ਵੀ ਪੜ੍ਹੋ: ਸਵਾਰੀਆਂ ਨਾਲ ਭਰੀ ਬੱਸ ਨਾ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ  

ਬੀਐਸਐਫ ਨੇ ਇਸ ਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ। ਹੁਣ ਪੰਜਾਬ ਪੁਲਿਸ ਅਤੇ ਬੀਐਸਐਫ ਬਟਾਲੀਅਨ 103 ਦੇ ਜਵਾਨਾਂ ਵੱਲੋਂ ਅਮਰਕੋਟ ਅਤੇ ਪਿੰਡ ਕੰਲਾਂ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਲਾਸ਼ੀ ਮੁਹਿੰਮ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਵੀ ਪਾਕਿਸਤਾਨੀ ਡਰੋਨ 2.11 ਵਜੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸ਼ਹਿਜ਼ਾਦਾ ਨੇੜੇ ਦਾਖਲ ਹੋਇਆ ਸੀ। ਇਸ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨ ਚੌਕਸ ਹੋ ਗਏ ਅਤੇ ਡਰੋਨ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫਾਇਰਿੰਗ ਤੋਂ ਬਾਅਦ ਆਵਾਜ਼ ਬੰਦ ਹੋ ਗਈ। ਜਦੋਂ ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਡਰੋਨ ਸਰਹੱਦ ਨੇੜੇ ਡਿੱਗਿਆ ਮਿਲਿਆ।