Patiala News : ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Patiala News : ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸਵੇਰ 11 ਵਜੇ ਲੱਗੇਗੀ ਅਦਾਲਤ 

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ

Patiala News in Punjabi : ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ। 

ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ ਦੌਰਾਨ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ  ਕੀਤਾ ਜਾ ਸਕਦਾ ਹੈ।

ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਲੋਕ ਅਦਾਲਤ ਇਕ ਮਹੱਤਵਪੂਰਨ ਪਹਿਲ ਹੈ, ਜਿਸ ਵਿੱਚ ਚੇਅਰਪਰਸਨ, ਪੁਲਿਸ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ। 

(For more news apart from  Lok Adalat at Patiala on February 28 by Punjab State Women's Commission to hear problems of women News in Punjabi, stay tuned to Rozana Spokesman)