ਕੋਰੋਨਾ ਵਾਇਰਸ: ਮੋਹਾਲੀ ’ਚ 36 ਸਾਲਾ ਔਰਤ ਹੋਈ ਕੋਰੋਨਾ ਦੀ ਸ਼ਿਕਾਰ
ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ...
ਚੰਡੀਗੜ੍ਹ: ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 19000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ ਭਾਰਤ ਵਿਚ ਇਸ ਨਾਲ 16 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 700 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ। ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦਕਿ 37 ਮਰੀਜ਼ ਇਸ ਨਾਲ ਪਾਜ਼ੇਟਿਵ ਪਾਏ ਜਾ ਚੁੱਕੇ ਹਨ। ਸ਼ੁੱਕਰਵਾਰ ਨੂੰ ਪੰਜਾਬ ਵਿਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ।
ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲੇ ਦੇ ਪਿੰਡ ਵਿਰਕਾਂ ਦਾ ਇਕ 27 ਸਾਲਾ ਨੌਜਵਾਨ ਵੀ ਕੋਰੋਨਾ ਪਾਜ਼ੇਟਿਵ ਆਇਆ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਦੇ ਪਿਤਾ-ਪੁੱਤਰ ਦੇ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੇਟਿਵ ਆਇਆ ਸੀ। ਹਾਲ ਹੀ ਵਿਚ ਮੋਹਾਲੀ ਵਿਚ ਇਕ ਮਹਿਲਾ ਕੋਰੋਨਾ ਵਾਇਰਸ ਦੇ ਪੌਜੀਟਿਵ ਕੇਸ ਸਾਹਮਣੇ ਆਏ ਹਨ।
ਇਹ 36 ਸਾਲਾ ਮਹਿਲਾ ਦਾ ਪਤੀ ਵੀ ਕੋਰੋਨਾ ਦਾ ਪੋਜੀਟਿਵ ਆਇਆ ਸੀ। ਇਹ ਦੋਵੇ ਜਾਣੇ ਯੂ ਕੇ ਤੋਂ ਆਏ ਸਨ। ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਪੰਜ ਕੇਸ ਨਵੇ ਆ ਚੁੱਕੇ ਹਨ। ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਗੜ੍ਹਸ਼ੰਕਰ ਦੇ ਪਿੰਡ ਮੋਰਾਵਲੀ ਦੇ ਤਿੰਨ ਹੋਰ ਲੋਕ ਕੋਰੋਨਾ ਵਾਇਰਸ ਦੇ ਪੋਜੀਟਿਵ ਆਏ ਹਨ। ਜਲੰਧਰ ਤੋਂ ਵੀ ਕੋਰੋਨਾ ਵਾਇਰਸ ਦਾ ਇਕ ਕੇਸ ਸਾਹਮਣੇ ਆਇਆ ਹੈ। ਪੰਜਾਬ ਦੇ ਵਿਚ ਕੁੱਲ ਕੋਰੋਨਾ ਮਾਮਲਿਆ ਦੀ ਗਿਣਤੀ 38 ਹੋ ਗਈ ਹੈ।
ਇਹਨਾਂ ਵਿਚੋਂ ਇਕ ਮਰੀਜ ਬਿਲਕੁੱਲ ਠੀਕ ਹੋ ਗਿਆ ਹੈ। ਇਸ ਤੋਂ ਇਲਾਵਾ ਇਕ ਮਰੀਜ ਦੀ ਮੌਤ ਹੋ ਚੁੱਕੀ ਹੈ।ਸਿਹਤ ਵਿਭਾਗ ਵੱਲੋ ਲਗਾਤਰ ਸ਼ੱਕੀ ਮਰੀਜਾਂ ਦੇ ਸੈਂਪਲ ਭਰੇ ਜਾ ਰਹੇ ਹਨ। ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਿਮਾਰੀ ਦੇ ਚਲਦੇ ਜੇਸੀ ਬੋਸ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨੋਲੋਜੀ, ਵਾਈਐਮਸੀਏ ਦੇ ਵਿਦਿਆਰਥੀਆਂ ਨੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਨਵੀਨਤਾਕਾਰੀ ਹੱਲ ਲੱਭੇ ਹਨ।
ਯੂਨੀਵਰਸਿਟੀ ਦੀ ਸਟਾਰਟ-ਅਪ ਟੀਮ ਵਿਚ ਐਮਬੀਏ ਦੇ ਦੋ ਵਿਦਿਆਰਥੀਆਂ ਲਲਿਤ ਫੌਜਦਾਰ ਅਤੇ ਨਿਤਿਨ ਸ਼ਰਮਾ ਨੇ ਜਿਓ-ਫੇਂਸਿੰਗ ਤਕਨੀਕ ਦਾ ਉਪਯੋਗ ਕਰਦੇ ਹੋਏ ਇਕ ਮੋਬਾਇਲ ਐਪ ਤਿਆਰ ਕੀਤੀ ਹੈ। ਕੋਈ ਪੀੜਤ ਵਿਅਕਤੀ 5 ਤੋਂ 100 ਮੀਟਰ ਦੇ ਦਾਇਰੇ ਵਿਚ ਆਉਂਦਾ ਹੈ ਤਾਂ ਐਪ ਰਾਹੀਂ ਉਸ ਦਾ ਅਲਰਟ ਮਿਲ ਜਾਵੇਗਾ। ਇਸ ਦੇ ਨਾਲ ਹੀ ਇਹ ਚੇਤਾਵਨੀ ਮਿਲੇਗੀ ਕਿ ਤੁਸੀਂ ਉਹਨਾਂ ਥਾਵਾਂ ਤੇ ਨਾ ਜਾਓ ਜਿੱਥੇ ਪੀੜਤ ਵਿਅਕਤੀ ਪਿਛਲੇ 24 ਘੰਟਿਆਂ ਵਿਚ ਆਇਆ ਹੋਵੇ।
ਯੂਨੀਵਰਸਿਟੀ ਦੇ ਫੈਕਲਟੀ ਅਜੈ ਸ਼ਰਮਾ ਨੇ ਦਸਿਆ ਕਿ ਇਸ ਐਪ ਨੂੰ ‘ਕਵਚ’ ਦਾ ਨਾਮ ਦਿੱਤਾ ਗਿਆ ਹੈ। ਉਹਨਾਂ ਦਸਿਆ ਕਿ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ 16 ਮਾਰਚ ਨੂੰ ਕੋਵਿਡ-19 ਦੇ ਹੱਲ ਲਈ ਲਾਂਚ ਕੀਤਾ ਸੀ। ਇਸ ਚੁਣੌਤੀ ਦੁਆਰਾ 31 ਮਾਰਚ ਤਕ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇਨੋਵੈਟਿਵ ਹੱਲ ਲਈ ਬੁਲਾਇਆ ਗਿਆ ਸੀ।
ਯੂਨੀਵਰਸਿਟੀ ਦੀ ਟੀਮ ਨੇ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ 10 ਦਿਨ ਦੀ ਸਖ਼ਤ ਮਿਹਨਤ ਤੋਂ ਬਾਅਦ ਇਹ ਮੋਬਾਇਲ ਐਪ ਤਿਆਰ ਕੀਤੀ ਹੈ। ਕੁਲਪਤੀ ਪ੍ਰੋ. ਦਿਨੇਸ਼ ਕੁਮਾਰ ਨੇ ਸਟਾਰਟ-ਅਪ ਟੀਮ ਦੇ ਯਤਨਾਂ ਦੀ ਪ੍ਰਸ਼ੰਸ਼ਾ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।