Lockdown : ਔਰਤਾਂ ਨਾਲ ਹੋ ਰਹੀ ਬਦਸਲੁਕੀ ਨੂੰ ਲੈ ਕੇ ਮਨੀਸ਼ਾ ਗੁਲਾਟੀ ਦੀ ਮੁਲਾਜ਼ਮਾਂ ਨੂੰ ਚੇਤਾਵਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵਿਚ 23 ਮਾਰਚ ਤੋਂ ਲੈ ਕੇ ਆਗਲੇ 21 ਦਿਨ ਤੱਕ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ

punjab lockdown

ਭਾਰਤ ਵਿਚ 23 ਮਾਰਚ ਤੋਂ ਲੈ ਕੇ ਆਗਲੇ 21 ਦਿਨ ਤੱਕ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਕਾਰਨ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਦੇ  ਨਾਲ ਇਹ ਵੀ ਦੇਖਣ ਵਿਚ ਆ ਰਿਹਾ ਹੈ ਕਿ ਇਸ ਲੌਕਡਾਊਨ ਵਿਚ ਕਈ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਔਰਤਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ ਜਿਸ ਦੀਆਂ ਵੀਡੀਓ ਆਏ ਦਿਨ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹਨ। ਇਸ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਕ ਬਿਆਨ ਜ਼ਾਰੀ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਖਤਰੇ ਨੂੰ ਠੱਲ ਪਾਉਣ ਦੇ ਲਈ 23 ਮਾਰਚ ਨੂੰ ਸੂਬੇ ਵਿਚ ਲਗਾਇਆ ਕਰਫਿਊ ਸਰਕਾਰ ਦਾ ਇਕ ਸਹੀ ਕਦਮ ਹੈ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਔਰਤਾਂ ਨਾਲ ਸਹੀ ਵਿਹਾਰ ਨਹੀਂ ਕੀਤਾ ਜਾ ਰਿਹਾ ਜਿਸ ਬਾਰੇ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਸ਼ੇਸਲ ਮੀਡੀਆ ਅਤੇ ਫੋਨ ਰਾਹੀ ਉਨ੍ਹਾਂ ਨੂੰ ਜਾਣਕਾਰੀ ਮਿਲ ਰਹੀ ਹੈ।

ਜਿਸ ਵਿਚ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਔਰਤਾਂ ਨਾਲ ਸਹੀ ਤਰੀਕੇ ਨਾਲ ਪੇਸ਼ ਨਹੀਂ ਆਇਆ ਜਾ ਰਿਹਾ। ਸ੍ਰੀਮਤੀ ਗੁਲਾਟੀ ਨੇ ਇਸ ਮਾਮਲੇ ਤੇ ਗੰਭੀਰਤਾ ਦਿਖਾਉਦੇ ਹੋਏ ਰਾਜ ਮਹਿਲਾ ਐਕਟ-2001 ਤਹਿਤ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਪੰਜਾਬ ਰਾਜ ਦੇ ਗ੍ਰਹਿ ਸਕੱਤਰ, ਪੁਲਿਸ ਮੁਖੀ, ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਜਿਸ ਵਿਚ ਪੰਜਾਬ ਦੀਆਂ ਸਾਰੀਆਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਏ ਅਤੇ ਨਾਲ ਹੀ ਇਸ ਗੱਲ਼ ਦਾ ਵੀ ਖਾਸ ਖਿਆਲ ਰੱਖਿਆ ਜਾਵੇ ਕਿ ਇਸ ਕਰਫਿਊ ਦੇ ਸਮੇਂ ਵਿਚ ਜੇਕਰ ਕੋਈ ਔਰਤ ਘਰ ਵਿਚ ਇਕੱਲੀ ਹੈ ਤਾਂ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇ ਅਤੇ ਨਾਲ ਹੀ ਬਜੁਰਗ ਅਤੇ ਬੀਮਾਰ ਔਰਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਦੱਸ ਦੱਈਏ ਕਿ ਸ੍ਰੀਮਤੀ ਗੁਲਾਟੀ ਨੇ ਔਰਤਾਂ ਤੇ ਹੋਰ ਰਹੇ ਪੰਜਾਬ ਪੁਲਿਸ ਵੱਲੋਂ ਦੁਰਵਿਹਾਰ ਨੂੰ ਲੈ ਕੇ ਕਿਹਾ ਕਿ ਜਿਸ ਤਰ੍ਹਾਂ ਸ਼ੋਸਲ ਮੀਡੀਆ ਤੇ ਪੁਲਿਸ ਮੁਲਾਜ਼ਾਮਾਂ ਵੱਲੋਂ ਔਰਤਾਂ ਤੇ ਕੀਤੀ ਜਾ ਰਹੀ ਬਦਸਲੂਕੀ ਦੀਆਂ ਵੀਡੀਓ ਵਾਇਰਸ ਹੋ ਰਹੀਆਂ ਹਨ। ਜੇਕਰ ਭਵਿਖ ਵਿਚ ਇਸ ਤਰ੍ਹਾਂ ਕਰਦਾ ਕੋਈ ਪੁਲਿਸ ਮੁਲਾਜ਼ਮ ਸਾਹਮਣੇ ਆਇਆ ਤਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਵੱਲੋਂ ਉਸ ਪੁਲਿਸ ਮੁਲਾਜ਼ਮ ਵਿਰੁੱਧ ਕਾਨੂੰਨਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।