ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਆਪਣੇ ਅਧੀਨ ਲੈ ਕੇ ਕੇਂਦਰ ਨੇ ਪੰਜਾਬ ਦੇ ਅਧਿਕਾਰਾਂ ’ਤੇ ਮਾਰਿਆ ਡਾਕਾ- ਖਹਿਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਚੰਡੀਗੜ੍ਹ ਫੇਰੀ ਮੌਕੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ।

Sukhpal Singh Khaira


ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਚੰਡੀਗੜ੍ਹ ਫੇਰੀ ਮੌਕੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਕੇਂਦਰ ਸਰਕਾਰ ਦੀਆਂ ਸੇਵਾ ਸ਼ਰਤਾਂ ਨਾਲ ਜੋੜਿਆ ਜਾਵੇਗਾ। ਗ੍ਰਹਿ ਮੰਤਰੀ ਦੇ ਇਸ ਐਲਾਨ ਦਾ ਪੰਜਾਬ ਦੇ ਆਗੂਆਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

Sukhpal Singh Khaira

ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਆਪਣੇ ਅਧੀਨ ਲੈ ਕੇ ਕੇਂਦਰ ਨੇ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਸ ਮਸਲੇ ’ਤੇ ਪੰਜਾਬ ਸਰਕਾਰ ਦੀ ਚੁੱਪੀ ਨੂੰ ਲੈ ਕੇ ਸਵਾਲ ਚੁੱਕੇ ਹਨ।

Photo

ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸੁਖਪਾਲ ਖਹਿਰਾ ਨੇ ਲਿਖਿਆ, “ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਆਪਣੇ ਅਧੀਨ ਲੈ ਕੇ ਕੇਂਦਰ ਨੇ ਪੰਜਾਬ ਦੇ ਅਧਿਕਾਰਾਂ ਉੱਪਰ ਇੱਕ ਹੋਰ ਬਹੁਤ ਵੱਡਾ ਡਾਕਾ ਮਾਰਿਆ ਹੈ ਕਿਉਂਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਸੀ ਅਤੇ ਰਹੇਗੀ। ਭਾਜਪਾ ਦੀ ਕੇਂਦਰ ਸਰਕਾਰ ਨੇ ਆਪਣੇ ਕਾਨੂੰਨ ਲਾਗੂ ਕਰਕੇ ਇਹ ਦੱਸਿਆ ਹੈ ਕਿ ਅਗਾਂਹ ਤੋਂ ਚੰਡੀਗੜ੍ਹ ਦੀ ਭਰਤੀ ਵਿੱਚ ਉਹ ਯੂਪੀ, ਬਿਹਾਰ ਆਦਿ ਸੂਬਿਆਂ ਦੇ ਅਫਸਰਾਂ ਨੂੰ ਸਾਡੇ ਉੱਪਰ ਥੋਪੇਗੀ ਜਿਨ੍ਹਾਂ ਨੂੰ ਨਾ ਪੰਜਾਬੀ ਆਉਂਦੀ ਹੈ ਅਤੇ ਨਾ ਹੀ ਉਹ ਪੰਜਾਬ ਦੇ ਡੋਮਾਸਾਈਲ ਹਨ। ਮੈਨੂੰ ਦੁੱਖ ਹੈ ਕਿ ਹੁਣ ਤੱਕ ‘ਆਪ’ ਦੀ ਪੰਜਾਬ ਸਰਕਾਰ ਕਿਉਂ ਨਹੀਂ ਬੋਲ ਰਹੀ?”

Tweet

ਇਸ ਦੇ ਨਾਲ ਹੀ ਉਹਨਾਂ ਟਵੀਟ ਕਰਦਿਆਂ ਕਿਹਾ, “'ਅਸੀਂ ਚੰਡੀਗੜ੍ਹ ਦੇ ਕੰਟਰੋਲ 'ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੇ ਭਾਜਪਾ ਦੇ ਤਾਨਾਸ਼ਾਹੀ ਫੈਸਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ।ਇਹ  ਪੰਜਾਬ ਦਾ ਹੈ ਅਤੇ ਇਹ ਇਕਪਾਸੜ ਫੈਸਲਾ ਨਾ ਸਿਰਫ ਸੰਘਵਾਦ 'ਤੇ ਸਿੱਧਾ ਹਮਲਾ ਹੈ ਬਲਕਿ ਪੰਜਾਬ ਦੇ ਚੰਡੀਗੜ੍ਹ ਉਪਰ 60% ਕੰਟਰੋਲ ਵਾਲੇ ਹਿੱਸੇ 'ਤੇ ਵੀ ਹਮਲਾ ਹੈ।''