ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਮੌਕੇ ਯੂਥ ਕਾਂਗਰਸ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਪੁਲਿਸ ਨੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।

Youth Congress protest against Amit Shah at Chandigarh



ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੇ ਵਿਰੋਧ ਵਿਚ ਕਾਂਗਰਸ ਦੇ ਨੌਜਵਾਨ ਆਗੂਆਂ ਨੇ ਹੱਥਾਂ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਪੋਸਟਰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਪੁਲਿਸ ਨੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।

Youth Congress protest against Amit Shah at Chandigarh

ਵਧੇਰੇ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦੀਪਕ ਲੁਬਾਣਾ ਨੇ ਦੱਸਿਆ ਕਿ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ | ਦੂਜੇ ਪਾਸੇ ਸਰਕਾਰ ਨੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਵੀ ਇੰਨਾ ਵਾਧਾ ਕਰ ਦਿੱਤਾ ਹੈ ਕਿ ਆਮ ਆਦਮੀ ਨੂੰ ਖਾਣ-ਪੀਣ ਦੀਆਂ ਵਸਤਾਂ ਖਰੀਦਣ ਵਿਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਜੂਦਾ ਭਾਜਪਾ ਸਰਕਾਰ ਨੇ ਇਸ ਸਿਲਸਿਲੇ ਵਿਚ ਕੋਈ ਠੋਸ ਕਦਮ ਨਾ ਚੁੱਕ ਕੇ ਆਪਣੀ ਨਾਕਾਮੀ ਦਾ ਸਬੂਤ ਦਿੱਤਾ ਹੈ।

Youth Congress protest against Amit Shah at Chandigarh

ਦੂਜੇ ਪਾਸੇ ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਵਿਨਾਇਕ ਬੰਗੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਔਰਤਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਹਾਲਾਤ ਇਹ ਬਣ ਗਏ ਹਨ ਕਿ ਦੇਸ਼ ਭਰ ਵਿਚ ਹਰ ਰੋਜ਼ ਔਰਤਾਂ ਨਾਲ ਬਲਾਤਕਾਰ ਅਤੇ ਛੇੜਛਾੜ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

Youth Congress protest against Amit Shah at Chandigarh

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਸੈਕਟਰ 17 ਵਿਚ ਪ੍ਰੋਗਰਾਮ ਦੌਰਾਨ ਯੂਥ ਕਾਂਗਰਸ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਮਿਤ ਸ਼ਾਹ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ।