7 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ: ਇੰਸਪੈਕਟਰ ਬਲਜੀਤ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਨੇ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।

Image: For representation purpose only

 

ਮੁਹਾਲੀ: ਇੰਸਪੈਕਟਰ ਬਲਜੀਤ ਸਿੰਘ ਨੂੰ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਨੇ ਅਦਾਲਤ ਵਿਚ ਚਾਰਜਸ਼ੀਟ ਦਾਖਲ ਕੀਤੀ ਹੈ। ਦਰਅਸਲ ਵਿਜੀਲੈਂਸ ਨੇ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟ੍ਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ ਖਰੜ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੂੰ ਪਹਿਲਾਂ ਵੀ ਐਨਡੀਪੀਐਸ ਕੇਸ ਵਿਚ ਮੁਅੱਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਯੋਗਤਾ ਬਾਰੇ ਗਲਤ ਜਾਣਕਾਰੀ ਪੋਸਟ ਕਰਨ ਦਾ ਮਾਮਲਾ, ਪੰਜਾਬ ਸਾਈਬਰ ਸੈੱਲ ਨੇ ਦਰਜ ਕੀਤਾ ਕੇਸ 

ਸ਼ਿਕਾਇਤ ਅਨੁਸਾਰ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਕਮ ਦੋ ਕਿਸ਼ਤਾਂ ਵਿਚ ਦਿੱਤੀ ਜਾਣੀ ਸੀ। ਵਿਜੀਲੈਂਸ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਮੁਲਜ਼ਮ ਨੂੰ ਪਹਿਲੀ ਕਿਸ਼ਤ 7 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਮਗਰੋਂ ਇੰਸਪੈਕਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਕਹਿਤ ਮਾਮਲਾ ਦਰਜ ਕੀਤਾ ਗਿਆ।