ਕੁਲਦੀਪ ਸਿੰਘ ਧਾਲੀਵਾਲ ਨੇ ਤਿੰਨ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਏਜੰਸੀ

ਖ਼ਬਰਾਂ, ਪੰਜਾਬ

ਇਹ ਭਰਤੀ ਐਸ.ਐਸ. ਬੋਰਡ, ਪੰਜਾਬ ਵੱਲੋਂ ਰੈਗੂਲਰ ਆਧਾਰ ‘ਤੇ ਕੀਤੀ ਗਈ ਗਈ ਹੈ।

Kuldeep Singh Dhaliwal handed over appointment letters to three clerks

 

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਭਰਤੀ ਕੀਤੇ ਗਏ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਅੱਜ ਜਿਨ੍ਹਾਂ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਆਸ਼ੂ ਰਾਣੀ, ਸੀਮਾ ਰਾਣੀ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਦੱਸਣਯੋਗ ਹੈ ਕਿ ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿੱਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ ਅਤੇ ਇਹ ਭਰਤੀ ਐਸ.ਐਸ. ਬੋਰਡ, ਪੰਜਾਬ ਵੱਲੋਂ ਰੈਗੂਲਰ ਆਧਾਰ ‘ਤੇ ਕੀਤੀ ਗਈ ਗਈ ਹੈ।