ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਵਿਅਕਤੀ ਦੀ ਪਛਾਣ ਕੂਹਲੀ ਖੁਰਦ ਨਿਵਾਸੀ ਬਲਵੰਤ ਸਿੰਘ ਵਜੋਂ ਹੋਈ।
Person who gave shelter to Amritpal Singh's gunman arrested
ਖੰਨਾ: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਤਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਅਕਤੀ ਦੀ ਪਛਾਣ ਕੂਹਲੀ ਖੁਰਦ ਨਿਵਾਸੀ ਬਲਵੰਤ ਸਿੰਘ ਵਜੋਂ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਨੇ ਗੋਰਖਾ ਬਾਬਾ ਨੂੰ ਆਪਣੇ ਘਰ ਪਨਾਹ ਦਿੱਤੀ ਹੋਈ ਸੀ। ਪੁਲਿਸ ਵਲੋਂ ਬਲਵੰਤ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।