ਛੋਟੇ ਸਾਹਿਬਜ਼ਾਦਿਆਂ ਦੇ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਨੂੰ SGPC ਵੱਲੋਂ ਕੀਤਾ ਜਾਵੇਗਾ ਸਨਮਾਨਿਤ

ਏਜੰਸੀ

ਖ਼ਬਰਾਂ, ਪੰਜਾਬ

ਉਹਨਾਂ ਨੂੰ 1 ਅਪ੍ਰੈਲ ਨੂੰ ਐਸਜੀਪੀਸੀ ਦੁਆਰਾ ਸਨਮਾਨ ਭੇਟ ਕੀਤਾ ਜਾਵੇਗਾ।

photo

 

ਅੰਮ੍ਰਿਤਸਰ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੇਲੇ ਉਹਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਸਿੱਖ ਕੌਮ ਉਦੋਂ ਤੋਂ ਹੀ ਮਾਲੇਰਕੋਟਲਾ ਦੇ ਨਵਾਬ ਨੂੰ ਮਾਣ ਸਤਿਕਾਰ ਦਿੰਦੀ ਆ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ 1 ਅਪ੍ਰੈਲ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਨਮਾਨਤ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨੂੰ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨ ਵੱਜੋਂ ਨਕਦ ਰਾਸ਼ੀ, ਚਾਂਦੀ ਦਾ ਛਤਰ ਤੇ ਸਨਮਾਨ ਚਿੰਨ੍ਹ ਦਿੱਤੇ ਜਾਣਗੇ। ਸੰਗਤਾਂ ਨੂੰ ਉਨ੍ਹਾਂ ਵੱਲੋਂ ਸਾਂਭ ਸੰਭਾਲ ਕੀਤੀ ਜਾ ਰਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ੍ਰੀ ਸਾਹਿਬ ਦੇ ਵੀ ਦਰਸ਼ਨ ਕਰਵਾਏ ਜਾਣਗੇ। 

ਦੱਸ ਦੇਈਏ ਕਿ ਬੇਗਮ ਮੁਨੱਵਰ-ਉਨ-ਨਿਸਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਰਿਆਸਤ ਦੇ ਤਤਕਾਲੀ ਨਵਾਬ ਸ਼ੇਰ ਮੁਹੰਮਦ ਖ਼ਾਨ ਦੀ ਅੱਠਵੀਂ ਪੁਸ਼ਤ ਦੇ ਮਰਹੂਮ ਨਵਾਬ ਇਫ਼ਤਿਖਾਰ ਅਲੀ ਖ਼ਾਂ ਦੀ ਤੀਜੀ ਬੇਗਮ ਹਨ। ਉਹਨਾਂ ਨੂੰ 1 ਅਪ੍ਰੈਲ ਨੂੰ ਐਸਜੀਪੀਸੀ ਦੁਆਰਾ ਸਨਮਾਨ ਭੇਟ ਕੀਤਾ ਜਾਵੇਗਾ।