Mohali Accident News: ਮੁਹਾਲੀ 'ਚ 2 ਤੇਜ਼ ਰਫਤਾਰ ਕਾਰਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਔਰਤ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali Accident News: ਡਰਾਈਵਰ 'ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਦੋਸ਼

Mohali accident News in punjabi

 Mohali accident News in punjabi : ਮੁਹਾਲੀ 'ਚ ਦੇਰ ਰਾਤ ਦੋ ਤੇਜ਼ ਰਫਤਾਰ ਕਾਰਾਂ ਦੀ ਆਪਸ 'ਚ ਟੱਕਰ ਹੋ ਗਈ। ਦੋਵੇਂ ਗੱਡੀਆਂ ਟੈਕਸੀਆਂ ਹਨ। ਇਹ ਹਾਦਸਾ ਮੋਹਾਲੀ ਦੇ ਸੋਹਾਣਾ ਸਥਿਤ ਗੁਰਦੁਆਰਾ ਸਾਹਿਬ ਨੇੜੇ ਵਾਪਰਿਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: Moga Accident News: ਹੋਲਾ ਮਹੱਲਾ ਮਨਾ ਕੇ ਵਾਪਸ ਆ ਰਹੀ ਸੰਗਤ ਦੀ ਪਲਟੀ ਗੱਡੀ, ਲੱਗੀਆਂ ਗੰਭੀਰ ਸੱਟਾਂ

ਇਕ ਜੋੜਾ ਇਕ ਟੈਕਸੀ ਵਿਚ ਦਿੱਲੀ ਤੋਂ ਬਲਾਚੌਰ ਜਾ ਰਿਹਾ ਸੀ, ਜਦੋਂ ਕਿ ਦੂਜੀ ਟੈਕਸੀ ਖਾਲੀ ਸੀ। ਘਟਨਾ ਤੋਂ ਬਾਅਦ ਜ਼ਖ਼ਮੀ ਔਰਤ ਨੇ ਦੂਜੇ ਟੈਕਸੀ ਡਰਾਈਵਰ 'ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਬਹੁਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਉਸ ਨੇ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਬ੍ਰੇਕ ਲਗਾ ਦਿੱਤੀ। ਇਸ ਕਾਰਨ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ।

ਇਹ ਵੀ ਪੜ੍ਹੋ: Poonch Gurdwara Blast: ਜੰਮੂ-ਕਸ਼ਮੀਰ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ, ਵਧਾਈ ਸੁਰੱਖਿਆ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Moga Accident News in punjabi' stay tuned to Rozana Spokesman)