ਨੌਸ਼ਹਿਰਾ ਪੰਨੂਆ ਦੇ ਮੌਜੂਦਾ ਸਰਪੰਚ ’ਤੇ ਚਲੀਆਂ ਗੋਲੀਆਂ, ਵਾਲ-ਵਾਲ ਬਚਿਆ ਗੁਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਮੋਟਰਸਾਈਕਲ ਸਵਾਰਾਂ ਵਲੋਂ ਕੀਤਾ ਗਿਆ ਹਮਲਾ

Current Sarpanch of Naushera Pannuan shot dead, Gurpreet Singh narrowly escapes

ਹਲਕੇ ਪੱਟੀ ਦੇ ਪਿੰਡ ਨੌਸ਼ਹਿਰਾ ਪੰਨੂਆ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ’ਤੇ ਅੱਜ ਦਿਨ ਦਿਹਾੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ 6 ਤੋਂ 7 ਫਾਇਰ ਕੀਤੇ। ਇਹ ਜਾਨ ਲੇਵਾ ਹਮਲੇ ਦੀ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਆਪਣੇ ਘਰ ਦੇ ਬਾਹਰ ਖੜਾ ਸੀ ਕਿ ਕਰੀਬ 10 ਵਜੇ ਉਨ੍ਹਾਂ ’ਤੇ ਦੋ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿਤਾ ਦਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਮੋਟਰਸਾਈਕਲ ਚਲਾ ਰਿਹਾ ਸੀ ਜਦ ਕਿ ਦੂਸਰੇ ਵਲੋਂ ਪਿਸਟਲ ਨਾਲ ਫ਼ਾਇਰ ਕੀਤੇ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਡੀ. ਰਾਜਿੰਦਰ ਸਿੰਘ ਮਿਨਹਾਸ ਅਤੇ ਡੀਐਸਪੀ ਕਵਲਪ੍ਰੀਤ ਸਿੰਘ ਪੱਟੀ ਮੌਕੇ ਤੇ ਪੁੱਜੇ ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।