Jalandhar Accident News: ਜਲੰਧਰ 'ਚ ਵਾਪਰੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, ਖੜ੍ਹੇ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਐਕਟਿਵਾ
Jalandhar Accident News: ਚਾਰ ਦੋਸਤ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਸਨ ਨਕੋਦਰ
Jalandhar Accident News in punjabi : ਅੱਜ ਜਲੰਧਰ ਦੇ ਅਧੀਨ ਪੈਂਦੇ ਲਾਂਬੜਾ ਰੋਡ 'ਤੇ ਇਕ ਸਕੂਟਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਐਕਟਿਵਾ 'ਤੇ 4 ਵਿਅਕਤੀ ਸਵਾਰ ਸਨ। ਟਰੱਕ ਨਾਲ ਟਕਰਾਉਣ ਤੋਂ ਬਾਅਦ ਇਨ੍ਹਾਂ ਵਿੱਚੋਂ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਜਸ਼ਨਦੀਪ ਅਤੇ ਲੱਕੀ ਵਜੋਂ ਹੋਈ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਇਹ ਚਾਰੇ ਨੌਜਵਾਨ ਨਕੋਦਰ ਮੱਥਾ ਟੇਕਣ ਜਾ ਰਹੇ ਸਨ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ। ਪਤਾ ਲੱਗਾ ਹੈ ਕਿ ਟਰੱਕ ਚਾਲਕ ਵਾਹਨ ਸਮੇਤ ਫ਼ਰਾਰ ਹੋ ਗਿਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਲਾਂਬੜਾ ਦੇ ਏ.ਐਸ.ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇੱਕ ਐਕਟਿਵਾ ਦੀ ਟਰੱਕ ਨਾਲ ਟੱਕਰ ਹੋ ਗਈ ਹੈ। ਐਕਟਿਵਾ 'ਤੇ 4 ਵਿਅਕਤੀ ਸਵਾਰ ਸਨ। ਚਾਰੋਂ ਨਕੋਦਰ ਜਾ ਰਹੇ ਸਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਲੋਕ ਜ਼ਖ਼ਮੀ ਹੋ ਗਏ। ਟਰੱਕ ਦਾ ਨੰਬਰ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਡਰਾਈਵਰ ਮੌਕੇ ਤੋਂ ਵਾਹਨ ਸਮੇਤ ਫ਼ਰਾਰ ਹੋ ਗਿਆ। ਪੁਲਿਸ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਵੇਗੀ।