ਲੁਧਿਆਣਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣਾ ‘ਚ ਸ਼ੁੱਕਰਵਾਰ ਦੀ ਸਵੇਰ ਇਕ ਕੱਪੜਾ ਫੈਕਟਰੀ ”ਚ ਭਿਆਨਕ ਲੱਗ ਗਈ। ਇਹ ਅੱਗ ਬਹਾਦੁਰ ਕੇ ਰੋਡ...

fire ludhiana

ਲੁਧਿਆਣਾ ‘ਚ ਸ਼ੁੱਕਰਵਾਰ ਦੀ ਸਵੇਰ ਇਕ ਕੱਪੜਾ ਫੈਕਟਰੀ ”ਚ ਭਿਆਨਕ ਲੱਗ ਗਈ। ਇਹ ਅੱਗ ਬਹਾਦੁਰ ਕੇ ਰੋਡ ‘ਤੇ ਸਥਿਤ ਇਕ ਹੌਜ਼ਰੀ ਫੈਕਟਰੀ’ ‘ਚ ਲੱਗੀ। ਇਸ ਅੱਗ ਲੱਗਣ ਦੀ ਸੂਚਨਾ ਸਵੇਰੇ ਲਗਭਗ 1:40 ਵਜੇ ਮਿਲੀ, ਜਿਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਅੱਗ ਲੱਗਣ ਦੀ ਖ਼ਬਰ ਮਿਲਣ ਤੋਂ ਤੁਰੰਤ ਬਾਅਦ, ਵੱਡੀ ਗਿਣਤੀ 'ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆ। ਪਰ ਅਜੇ ਤੱਕ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਲੁਧਿਆਣਾ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਸਵੇਰੇ 1:40 ਵਜੇ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜ ਦਿੱਤੀਆਂ ਸਨ। 

ਪਰ ਅਜੇ ਤੱਕ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ।” ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ‘ਚ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਪਰ ਅਜੇ ਤੱਕ ਕਿਸੇ ਵੀ ਕਿਸਮ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਮਿਲੀ।