ਕਮਿਊਨਿਟੀ 'ਚ ਆਏ ਪਾਜ਼ੇਟਿਵ ਮਰੀਜ਼ ਬਲਬੀਰ ਸਿੰਘ ਤੋਂ ਬਾਅਦ ਉਸ ਦੀ ਪਤਨੀ ਨੇ ਵੀ ਜਿੱਤੀ ਕੋਰੋਨਾ ਦੀ ਜੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਮਰਕੋਟ, ਕ੍ਰਿਸ਼ਨਾ ਨਗਰ ਨਿਵਾਸੀ ਬਲਬੀਰ ਸਿੰਘ, ਜੋ 20 ਅਪ੍ਰੈਲ ਨੂੰ ਕੋਰੋਨਾ ਨੂੰ ਹਰਾ ਕੇ ਅਪਣੇ ਘਰ ਪਹੁੰਚ ਚੁਕੇ ਹਨ, ਹੁਣ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ (51) ਵੀ ਅੱਜ

File Photo

ਅੰਮ੍ਰਿਤਸਰ, 26 ਅਪ੍ਰੈਲ (ਅਰਵਿੰਦਰ ਵੜੈਚ): ਅਮਰਕੋਟ, ਕ੍ਰਿਸ਼ਨਾ ਨਗਰ ਨਿਵਾਸੀ ਬਲਬੀਰ ਸਿੰਘ, ਜੋ 20 ਅਪ੍ਰੈਲ ਨੂੰ ਕੋਰੋਨਾ ਨੂੰ ਹਰਾ ਕੇ ਅਪਣੇ ਘਰ ਪਹੁੰਚ ਚੁਕੇ ਹਨ, ਹੁਣ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ (51) ਵੀ ਅੱਜ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਅਪਣੇ ਘਰ ਨੂੰ ਚਲੇ ਗਏ। ਦੱਸਣਯੋਗ ਹੈ ਕਿ ਬਲਬੀਰ ਸਿੰਘ ਦਾ ਕੋਰੋਨਾ ਰਿਪੋਰਟ ਪਾਜ਼ੇਟਵ ਆਉਣ ਮਗਰੋਂ ਉਨ੍ਹਾਂ ਦੀ ਪਤਨੀ ਦੀ ਵੀ ਕੋਵਿਡ ਦੇ ਮਰੀਜ਼ ਪਾਏ ਗਏ ਸਨ। ਇੰਨਾ ਨੂੰ ਤਿੰਨ ਅਪ੍ਰੈਲ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ, ਨੂੰ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਅੱਜ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ।

ਇਸ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਬੀਬੀ ਪਰਮਜੀਤ ਕੌਰ ਨੂੰ ਫ਼ੋਨ 'ਤੇ ਸ਼ੁਭ ਕਾਮਨਾਵਾਂ ਦਿਤੀਆਂ ਅਤੇ ਹਸਪਤਾਲ ਪ੍ਰਬੰਧਾਂ ਬਾਰੇ ਫ਼ੀਡ ਬੈਕ ਲਈ। ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ, ਤਹਿਸੀਲਦਾਰ ਐਸ.ਪੀ. ਸਲਵਾਨ ਅਤੇ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਹਸਪਤਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫੁੱਲਾਂ ਦੇ ਗੁਲਦਸਤੇ ਅਤੇ ਸੈਨੇਟਾਈਜ਼ਰ ਵੀ ਉਨ੍ਹਾਂ ਨੂੰ ਦਿਤੇ। ਇਸ ਤੋਂ ਇਲਾਵਾ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਕੁਲ 159 ਲੋਕਾਂ ਦੇ ਕੋਵਿਡ-19 ਦੇ ਸੈਂਪਲ ਲਏ ਗਏ। ਰਾਹਤ ਵਾਲੀ ਗੱਲ ਇਹ ਰਹੀ ਕਿ ਸਾਰੇ ਹੀ ਲੋਕਾਂ ਦੀ ਟੈਸਟ ਰਿਪੋਰਟ ਨੈਗੇਟਿਵ ਪਾਈ ਗਈ। ਇਨ੍ਹਾਂ ਤੋਂ ਇਲਾਵਾ 12 ਹੋਰ ਲੋਕਾਂ ਦੇ ਟੈਸਟ ਲਏ ਗਏ ਹਨ ਜਿਨ੍ਹਾਂ ਦੀ ਰਿਪੋਰਟ ਸੋਮਵਾਰ ਨੂੰ ਆਵੇਗੀ। ਹੁਣ ਇਸ ਮੌਕੇ ਗੁਰੂ ਨਾਨਕ ਦੇਵ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿਚ 5 ਅਤੇ ਐਸਕਾਰਟ ਹਸਪਤਾਲ ਵਿਚ 1 ਮਰੀਜ਼ ਦਾ ਇਲਾਜ ਚੱਲ ਰਿਹਾ ਹੈ?