ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨੇੜਲੇ ਪਿੰਡ ਹਰਨਾਮ ਸਿੰਘ ਵਾਲਾ ਵਿਖੇ ਇਕ ਵਿਅਕਤੀ ਦੀ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ

File Photo

ਰਾਮਪੁਰਾ ਫੂਲ 26 ਅਪ੍ਰੈਲ (ਕੁਲਜੀਤ ਢੀਗਰਾ) : ਨੇੜਲੇ ਪਿੰਡ ਹਰਨਾਮ ਸਿੰਘ ਵਾਲਾ ਵਿਖੇ ਇਕ ਵਿਅਕਤੀ ਦੀ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਏਐਸਆਈ ਜਸਵਿੰਦਰ ਸਿੰਘ ਨੇ ਦਸਿਆ ਕਿ ਅਤਿੰਦਰਪਾਲ ਸਿੰਘ (36) ਪੁੱਤਰ ਬਲਰਾਜ ਸਿੰਘ ਵਾਸੀ ਹਰਨਾਮ ਸਿੰਘ ਵਾਲਾ ਜੋ ਕਿ ਬੀਤੀ ਸ਼ਾਮ ਆਪਣੇ ਖੇਤ ਵਿਚ ਪਾਣੀ ਛੱਡਣ ਲਈ ਖੇਤ ਚ ਲੱਗੀ ਮੋਟਰ ਦਾ ਸਟਾਟਰ ਦੱਬਣ ਲੱਗਾ ਤਾਂ ਉਸ ਨੂੰ ਅਚਾਨਕ ਕਰੰਟ ਦਾ ਝਟਕਾ ਲੱਗਣ ਕਾਰਨ ਉਹ ਡਿੱਗ ਪਿਆ।

ਜਿਸ ਨੂੰ ਲੋਕਾਂ ਦੀ ਮਦਦ ਨਾਲ ਰਾਮਪੁਰਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਉਣ ਲਈ  ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਕਤ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਤਫਸੀਸੀ ਅਫ਼ਸਰ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਲਰਾਜ ਸਿੰਘ ਦੇ ਬਿਆਨਾਂ ਦੇ ਅਧਾਰ ਉਤੇ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿਤੀ ਹੈ।