ਹਜ਼ੂਰ ਸਾਹਿਬ ਤੋਂ ਸੰਗਤਾਂ ਦੀ ਵਾਪਸੀ ਚੰਗਾ ਉਪਰਾਲਾ : ਡਾ. ਰਾਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੱਤਰ ਲਿਖ ਕੇ ਮੁੱਖ ਮੰਤਰੀ ਦਾ ਕੀਤਾ ਧਨਵਾਦ

File Photo

ਹੁਸ਼ਿਆਰਪੁਰ, 26 ਅਪ੍ਰੈਲ (ਥਾਪਰ): ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਬੰਦ ਕੀਤੇ ਗਏ ਤਾਲਾਬੰਦੀ ਕਾਰਨ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਲਈ ਨਾਂਦੇੜ ਗਏ ਦੋ ਹਜ਼ਾਰ ਦੇ ਕਰੀਬ ਸ਼ਰਧਾਲੂ ਫਸ ਗਏ ਸਨ ਅਤੇ ਹੁਣ ਉਨ੍ਹਾਂ ਲਈ ਬਹੁਤ ਖ਼ੁਸ਼ਖ਼ਬਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਨਿਰੰਤਰ ਸੰਪਰਕ ਕੀਤਾ  ਅਤੇ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪ੍ਰਵਾਨਗੀ ਲੈ ਲਈ ਹੈ। ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਇਸ ਉਪਰਾਲੇ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਸੰਗਤ ਅਤੇ ਉਨ੍ਹਾਂ ਦੇ ਪਰਵਾਰਾਂ ਲਈ ਧਨਵਾਦ ਕੀਤਾ।

ਡਾ: ਰਾਜ ਨੇ ਇਨ੍ਹਾਂ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੇ ਖ਼ਰਚੇ ਉਤੇ ਪੰਜਾਬ ਲਿਆਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਡਾ: ਰਾਜ ਨੇ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ, ਸੁਲਝੇ ਹੋਏ ਕਪਤਾਨ ਵਜੋਂ, ਕੋਰੋਨਾ ਵਾਇਰਸ ਦੀ  ਸਥਿਤੀ ਨੂੰ ਪੰਜਾਬ ਵਿਚ ਨਿਯੰਤਰਣ ਕਰਨ ਲਈ ਵੱਖ-ਵੱਖ ਫ਼ੈਸਲੇ ਲੈ ਕੇ ਪੰਜਾਬ ਵਿਚ ਇਸ ਦੇ ਫੈਲਣ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਸ ਕੋਵਿਡ -19 ਨਾਲ ਨਜਿੱਠਣ ਲਈ ਅਪਣੇ ਸਟੈਂਡ ਅਤੇ ਵਚਨਬੱਧਤਾ ਦਾ ਭਰੋਸਾ ਦਿਤਾ।