Breaking News: ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂ ਪਾਏ ਗਏ ਕੋਰੋਨਾ ਪਾਜ਼ੀਟਿਵ

ਏਜੰਸੀ

ਖ਼ਬਰਾਂ, ਪੰਜਾਬ

ਅੱਜ ਹੀ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ...

Tarn Taran Sahib Punjab Hazur Sahib

ਤਰਨ ਤਾਰਨ: ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ’ਚ ਕੋਰੋਨਾ ਪਾਇਆ ਗਿਆ ਹੈ। ਤਰਨਤਾਰਨ ਦੇ ਪੰਜ ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਪੰਜੇ ਸ਼ਰਧਾਲੂ ਸੁਰਸਿੰਘ ਵਾਲਾ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ ਵਧ ਕੇ 327 ਹੋ ਚੁੱਕੀ ਹੈ।

ਅੱਜ ਹੀ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨਾ ਪਾਜੀਟਿਵ ਰਾਜਪੁਰਾ ਦੀ ਕਰੀਬ 63 ਸਾਲਾ ਮਹਿਲਾ ਕਮਲੇਸ਼ ਰਾਣੀ ਦਾ ਅੱਜ ਦੁਪਹਿਰ ਕਰੀਬ 12.15 ਵਜੇ ਦੇਹਾਂਤ ਹੋ ਗਿਆ। ਪਟਿਆਲਾ ਨੂੰ ਕੋਰੋਨਾ ਹਾਟਸਪਾਟ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਮੌਤਾਂ ਦੀ ਗਿਣਤੀ 19 ਹੋ ਗਈ ਹੈ। ਪਟਿਆਲਾ ਵਿਚ ਹੁਣ ਤਕ 61 ਮਰੀਜ਼ ਸਾਹਮਣੇ ਆ ਚੁੱਕੇ ਹਨ।

ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 211 ਹੈ ਅਤੇ ਕੋਰੋਨਾ ਪਾਜੀਟਿਵ 84 ਮਰੀਜ਼ ਠੀਕ ਹੋ ਚੁੱਕੇ ਹਨ। ਅੱਜ ਸੂਬੇ ਵਿਚੋਂ ਕੋਰੋਨਾ ਦੇ 2 ਮਰੀਜ਼ ਪਾਜੀਟਿਵ ਮਰੀਜ਼ ਮਿਲੇ ਹਨ। ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 14317 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

ਇਨ੍ਹਾਂ ਵਿਚੋਂ 10497 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3507 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। 1 ਕੋਰੋਨਾ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਜ ਕੋਰੋਨਾ ਪਾਜੀਟਿਵ ਦੇ 5 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 3 ਕੇਸ ਜਲੰਧਰ, 1 ਕੇਸ ਲੁਧਿਆਣਾ  ਅਤੇ 1 ਕੇਸ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ।  ਪਟਿਆਲਾ  ਵਿਚੋਂ ਸਭ ਤੋਂ ਜ਼ਿਆਦਾ ਕੋਰੋਨਾ ਦੇ 60 ਕੇਸ ਹਨ।

ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ‘ਚ ਕੋਰੋਨਾ ਵਾਇਰਸ (COVID-19) ਨਾਲ ਪੀੜਤ ਲੋਕਾਂ ਦੀ ਗਿਣਤੀ 27,892ਹੋ ਗਈ ਹੈ। ਉੱਥੇ ਹੀ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਕੇ 872 ਤੱਕ ਚਲਾ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਆਏ ਕੁੱਲ 27,892 ਮਾਮਲਿਆਂ ‘ਚੋਂ 20,835 ਮਰੀਜ਼ਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ। ਉੱਥੇ ਹੀ 6185 ਮਰੀਜ਼ ਠੀਕ ਹੋ ਚੁੱਕੇ ਹਨ।

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਵਿੱਚ ਵਾਧਾ ਹੋ ਰਿਹਾ ਹੈ, ਪਰ ਇਸ ਦੌਰਾਨ ਇਕ ਚੰਗੀ ਖ਼ਬਰ ਇਹ ਹੈ ਕਿ ਇਸ ਬਿਮਾਰੀ ਤੋਂ ਠੀਕ ਹੋਣ ਦੀ ਦਰ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਸੋਮਵਾਰ (27 ਅਪ੍ਰੈਲ) ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।

ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਿਨ ਵਿੱਚ 381 ਲੋਕ ਠੀਕ ਹੋ ਗਏ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 6184 ਹੋ ਗਈ ਹੈ, ਸਾਡੀ ਰਿਕਵਰੀ ਰੇਟ 22.17% ਹੋ ਗਈ ਹੈ, ਸਾਡੀ ਰਿਕਵਰੀ ਰੇਟ ਵੱਧ ਰਹੀ ਹੈ।
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।