ਕੋਰੋਨਾ 'ਚ ਲੋਕਾਂ ਦੀ ਮਦਦ ਕਰਨ ਵਾਲੇ ਪੱਟੀ ਦੇ ਐਸ.ਐਚ.ਓ. ਦੀ ਸੜਕ ਹਾਦਸੇ 'ਚ ਮੌਤ
ਇਸ ਹਾਦਸੇ ’ਚ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਇਲਾਜ ਲਈ ਜਦੋਂ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਉਨ੍ਹਾਂ ਦੀ ਮੌਤ ਹੋ ਗਈ।
ਤਰਨਤਾਰਨ- ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਐਸ.ਐਚ.ਓ. ਅੰਮ੍ਰਿਤਪਾਲ ਸਿੰਘ ਮਾਈਨਿੰਗ ਦੀ ਡਿਊਟੀ ਸਬੰਧੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ।
ਗਸ਼ਤ ਕਰਦੇ ਸਮੇਂ ਜਦੋਂ ਉਹ ਮਾਹੀ ਪੈਲੇਸ ਦੇ ਨਜ਼ਦੀਕ ਪਹੁੰਚੇ ਤਾਂ ਕਿਸੇ ਤੇਜ਼ ਰਫ਼ਤਾਰ ਵਾਹਨ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਇਲਾਜ ਲਈ ਜਦੋਂ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਉਨ੍ਹਾਂ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ’ਤੇ ਸਥਾਨਕ ਪੁਲfਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਐਸ.ਐਚ.ਓ. ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਹਲਕੇ ਦੇ ਪੰਚਾਂ, ਸਰਪੰਚਾਂ ਤੇ ਆਮ ਲੋਕਾਂ ਵਲੋਂ ਸੋਸ਼ਲ ਮੀਡੀਆ ਰਾਹੀਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੰਮ੍ਰਿਤਪਾਲ ਵਲੋਂ ਪਿਛਲੇ ਸਾਲ ਕੋਰੋਨਾ ਦੌਰਾਨ ਦਿੱਤੀਆਂ ਬਿਹਤਰ ਸੇਵਾਵਾਂ ਨੂੰ ਲੋਕ ਯਾਦ ਕਰਕੇ ਭਾਵੁਕ ਹੋ ਰਹੇ ਹਨ।