ਨਾਜਾਇਜ਼ ਮਾਈਨਿੰਗ ਮਾਮਲੇ 'ਚ ਨਹੀਂ ਮਿਲੀ ਭੁਪਿੰਦਰ ਹਨੀ ਨੂੰ ਰਾਹਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਜਲੰਧਰ ਦੀ ਅਦਾਲਤ 'ਚ ਕੀਤਾ ਪੇਸ਼, 30 ਅਪ੍ਰੈਲ ਨੂੰ ਮੁੜ ਹੋਵੇਗੀ ਸੁਣਵਾਈ 

Bhupinder Honey

ਜਲੰਧਰ : ਗ਼ੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਭੁਪਿੰਦਰ ਸਿੰਘ ਹਨੀ ਨੂੰ ਅਜੇ ਕੋਈ ਵੀ ਰਾਹਤ ਨਹੀਂ ਮਿਲੀ ਹੈ। ਜਾਣਕਾਰੀ ਅਨੁਸਾਰ ਅੱਜ ਭੁਪਿੰਦਰ ਹਨੀ ਦੀ ਪੇਸ਼ੀ ਸੀ ਅਤੇ ਉਨ੍ਹਾਂ ਨੂੰ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

ਜਿਥੇ ਉਨ੍ਹਾਂ ਨੂੰ ਕੋਈ ਵੀ ਰਾਹਤ ਨਹੀਂ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਵਕੀਲਾਂ ਵਲੋਂ ਬਹਿਲ ਕੀਤੀ ਗਈ ਅਤੇ ਉਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਅੱਗੇ ਪਾ ਦਿਤੀ ਗਈ ਹੈ। ਦੱਸ ਦੇਈਏ ਕਿ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ।

 ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਹਨੀ ਨੂੰ  ਈਡੀ ਵੱਲੋਂ ਉਸ ਦੇ ਠਿਕਾਣਿਆਂ ਤੋਂ ਮਿਲੀ ਦਸ ਕਰੋੜ ਰੁਪਏ ਦੀ ਨਕਦ ਰਾਸ਼ੀ, ਪੱਚੀ ਲੱਖ ਦੇ ਗਹਿਣੇ  ਅਤੇ ਮਹਿੰਗੀ ਘੜੀ ਬਰਾਮਦ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।