ਪਹਿਲਾਂ ਤੋਲੋ, ਫੇਰ ਬੋਲੋ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਨਸੀਹਤ

ਏਜੰਸੀ

ਖ਼ਬਰਾਂ, ਪੰਜਾਬ

ਪਹਿਲਾਂ ਤੋਲੋ, ਫੇਰ ਬੋਲੋ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਨਸੀਹਤ

image

 

ਚੰਡੀਗੜ੍ਹ, 26 ਅਪ੍ਰੈਲ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ਦੇ ਆਗੂਆਂ 'ਤੇ ਵਰ੍ਹਦਿਆਂ ਉਨ੍ਹਾਂ ਨੂੰ  'ਆਪ' ਸਰਕਾਰ ਵੱਲੋਂ ਹਾਲ ਹੀ ਵਿਚ ਲਏ ਇਤਿਹਾਸਕ ਫੈਸਲਿਆਂ ਦੀ ਆਲੋਚਨਾ ਕਰਨ ਲਈ ਬੇਬੁਨਿਆਦ, ਤਰਕਹੀਣ, ਫਜੂਲ ਅਤੇ ਸਿਆਸਤ ਤੋਂ ਪ੍ਰੇਰਿਤ ਬਿਆਨਬਾਜੀ ਤੋਂ ਗੁਰੇਜ ਕਰਨ ਲਈ ਕਿਹਾ |
ਭਗਵੰਤ ਮਾਨ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ  ਸਿਹਤ ਅਤੇ ਸਿਖਿਆ ਦੇ ਖੇਤਰਾਂ ਨੂੰ  ਦਿੱਲੀ ਮਾਡਲ 'ਤੇ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਦੀਆਂ ਹਾਲੀਆ ਪਹਿਲਕਦਮੀਆਂ ਵਿਰੁੱਧ ਭੰਡੀ ਪ੍ਰਚਾਰ ਕਰਨ ਲਈ ਫਟਕਾਰ ਲਾਈ | ਸੁਖਬੀਰ ਬਾਦਲ ਨੂੰ  ਨਸੀਹਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, Tਉਸਾਰੂ ਆਲੋਚਨਾ ਦਾ ਹਮੇਸਾ ਸਵਾਗਤ ਕੀਤਾ ਜਾਂਦਾ ਹੈ ਪਰ ਸਿਰਫ ਆਲੋਚਨਾ ਅਤੇ ਸਿਆਸੀ ਹੋਂਦ ਬਚਾਉਣ ਲਈ ਆਲੋਚਨਾ ਕਰਨਾ ਬਹੁਤ ਹੀ ਨਿੰਦਣਯੋਗ ਹੈ |U ਉਨ੍ਹਾਂ ਕਿਹਾ ਕਿ ਜੇਕਰ 44 ਸਾਲਾਂ ਤੱਕ ਪੰਜਾਬ 'ਤੇ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ ਨੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਖੁਸਹਾਲੀ ਲਈ ਕੋਈ ਠੋਸ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ  ਇੰਨੀ ਵੱਡੀ ਨਮੋਸੀ ਦਾ ਸਾਹਮਣਾ ਨਾ ਕਰਨਾ ਪੈਂਦਾ | ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ  ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ  ਸਿਆਸੀ ਸਹਿ ਲਈ ਬੇਬੁਨਿਆਦ ਦੋਸ ਲਾਉਣ ਤੋਂ ਗੁਰੇਜ ਕਰਨ ਲਈ ਕਿਹਾ ਅਤੇ ਉਨ੍ਹਾਂ ਨੂੰ  ਉਹ ਵੇਲਾ ਯਾਦ ਦਿਵਾਇਆ ਜਦੋਂ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਆਪਣੇ ਵਿਦੇਸੀ ਮਹਿਮਾਨ ਦੇ ਕਹਿਣ 'ਤੇ ਮੁੱਖ ਸਕੱਤਰ, ਡੀਜੀਪੀ ਵਰਗੇ ਸਿਖਰਲੇ ਅਧਿਕਾਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਦੇ ਰਹੇ ਸਨ |
ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਿੱਧੂ ਨੂੰ  ਕਾਂਗਰਸ ਪਾਰਟੀ ਤੋਂ ਆਪਣੇ ਧੜੇ ਨੂੰ  ਮਾਨਤਾ ਦਿਵਾਉਣੀ ਚਾਹੀਦੀ ਹੈ, ਜੋ ਕਿ ਰਾਜਪੁਰਾ ਵਿਖੇ ਬਿਜਲੀ ਸਮਝੌਤਿਆਂ ਦਾ ਵਿਰੋਧ ਕਰ ਰਹੀ ਸੀ ਅਤੇ ਇਸ ਲਈ 'ਆਪ' ਨੂੰ  ਜ਼ਿੰਮੇਵਾਰ ਠਹਿਰਾ ਰਹੀ ਸੀ |