Fazilka News : ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ

ਏਜੰਸੀ

ਖ਼ਬਰਾਂ, ਪੰਜਾਬ

ਮੰਡੀਆਂ ਵਿਚ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ

Deputy Commissioner

Fazilka News : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ (Jalalabad) ਵਿਖੇ ਪਹੁੰਚ ਕੇ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੇ ਕੰਮ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕੀਤੀ। 

ਉਨ੍ਹਾਂ ਨੇ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜ੍ਹਤੀਆ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਜਿਵੇਂ ਹੀ ਕਣਕ ਮੰਡੀ ਵਿਚ ਲੈ ਕੇ ਆਉਂਦਾ ਹੈ ਨਾਲੋ ਨਾਲ ਫਸਲ ਦੀ ਖਰੀਦ ਕਰਵਾਈ ਜਾਵੇ, ਇਸ ਤੋਂ ਇਲਾਵਾ ਮੰਡੀਆਂ ਵਿਚ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ। 

ਇਸ ਮੌਕੇ ਐਸਡੀਐਮ ਜਲਾਲਾਬਾਦ (Jalalabad)  ਬਲਕਰਨ ਸਿੰਘ, ਡੀਐਫਐਸਸੀ ਹਿਮਾਂਸੂ ਕੁੱਕੜ ਅਤੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀ ਵੀ ਹਾਜ਼ਿਰ ਸਨ।