Punjab News: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਂ ਸੀਮਾ ਤੈਅ, ਮੁਹਿੰਮ ਪੂਰੀ ਨਾ ਹੋਣ 'ਤੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਐਸਐਸਪੀ ਆਪਣੇ-ਆਪਣੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਯੋਜਨਾ ਬਣਾਉਣ -DGP

May 31 set to make Punjab drug-free News in punjabi

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੇ ਸਮਾਂ ਸੀਮਾ ਨਿਰਧਾਰਤ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ 'ਨਸ਼ਾ ਮੁਕਤ ਪੰਜਾਬ' ਮੁਹਿੰਮ ਨੂੰ 31 ਮਈ, 2025 ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।  ਡੀਜੀਪੀ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਐਸਐਸਪੀ-ਸੀਪੀ ਨੂੰ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਖੁਦ ਲੈਣੀ ਪਵੇਗੀ। ਐਸਐਸਪੀ ਨੂੰ ਹਰ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਠੋਸ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਕਿਹਾ ਗਿਆ ਹੈ ਕਿ ਐਸਐਸਪੀ ਨੂੰ ਦੱਸਣਾ ਪਵੇਗਾ ਕਿ ਉਹ ਨਸ਼ਾ ਕਿਵੇਂ ਖਤ਼ਮ ਕਰਨਗੇ। ਜੇਕਰ ਮੁਹਿੰਮ ਸਮੇਂ ਸਿਰ ਪੂਰੀ ਨਹੀਂ ਹੋਈ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਦਾ ਧਿਆਨ ਇਸ ਵੇਲੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ 'ਤੇ ਹੈ ਕਿਉਂਕਿ ਸੂਬਾ ਸਰਕਾਰ ਨੇ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ।