ਲੋਹੀਆਂ 'ਚ ਸੁਖਬੀਰ ਵਲੋਂ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਰੋਡ ਸ਼ੋਅ
ਵਿਧਾਨ ਸਭਾ ਹਲਕਾ ਸ਼ਾਹਕੋਟ ਦਾ ਕਸਬਾ ਲੋਹੀਆਂ ਦੀ ਧਰਤੀ ਨੂੰ ਅੱਜ ਦੋ ਮੁੱਖ ਸ਼ਖ਼ਸੀਅਤਾਂ ਦੀ ਮਾਣ ਨਿਵਾਜੀ ਦਾ ਸੁਭਾਗ ਪ੍ਰਾਪਤ ਹੋਇਆ। ਸਵੇਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਵਿਧਾਨ ਸਭਾ ਹਲਕਾ ਸ਼ਾਹਕੋਟ ਦਾ ਕਸਬਾ ਲੋਹੀਆਂ ਦੀ ਧਰਤੀ ਨੂੰ ਅੱਜ ਦੋ ਮੁੱਖ ਸ਼ਖ਼ਸੀਅਤਾਂ ਦੀ ਮਾਣ ਨਿਵਾਜੀ ਦਾ ਸੁਭਾਗ ਪ੍ਰਾਪਤ ਹੋਇਆ। ਸਵੇਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਰੋਡ ਸ਼ੋਅ ਦੀ ਸ਼ੁਰੂਆਤ ਲੋਹੀਆਂ ਤੋਂ ਕੀਤੀ ਜਦਕਿ ਇਸ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲਸੀਆਂ
ਤੋਂ ਸ਼ੁਰੂ ਕੀਤੇ ਰੋਡ ਸ਼ੋਅ ਦੀ ਫੇਰੀ ਲੋਹੀਆਂ ਟੀ-ਪੁਆਇੰਟ, ਸ਼ਹੀਦ ਊਧਮ ਸਿੰਘ ਚੌਂਕ , ਲੋਹੀਆਂ ਥਾਣਾ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਚੌਂਕ ਹੁੰਦੇ ਹੋਏ ਸ਼ਾਹਕੋਟ ਲਈ ਰਵਾਨਾ ਹੋ ਗਏ। ਕਾਫਲੇ ਵਿਚ ਜਿਥੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਖ਼ੁਦ ਟਰੈਕਟਰ ਚਲਾ ਕੇ ਰੋਡ ਸ਼ੋਅ ਦੀ ਅਗਵਾਈ ਕੀਤੀ, ਉਥੇ ਸਥਾਨਕ ਅਤੇ ਗ਼ੈਰ ਸਥਾਨਕ ਸੈਂਕੜੇ ਟਰੈਕਟਰ, ਜੀਪਾਂ ਅਤੇ ਕਾਰਨ ਨੇ ਰੋਡ ਸ਼ੋਅ ਵਿਚ ਹਿੱਸਾ ਲਿਆ।
ਇਸ ਮੌਕੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ, ਆਮ ਆਦਮੀ ਪਾਰਟੀ ਛੱਡ ਕੇ ਆਏ ਡਾ. ਅਮਰਜੀਰ ਸਿੰਘ ਥਿੰਦ ਅਤੇ ਕਾਂਗਰਸ ਪਾਰਟੀ ਛੱਡ ਕੇ ਆਏ ਸਾਬਕਾ ਕੈਬਨਿਟ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਅਤੇ ਕਰਨਲ ਸੀ.ਡੀ. ਸਿੰਘ ਕੰਬੋਜ ਸਾਬਕਾ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਪੰਜਾਬ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਲੋਹੀਆਂ ਬਾਵਾ ਸਿੰਘ ਕੰਗ, ਜਥੇਦਾਰ ਸ਼ਿੰਗਾਰਾ ਸਿੰਘ ਸਮੇਤ ਆਦਿ ਸ਼ਾਮਲ ਸਨ।