ਕੁੰਵਰ ਵਿਜੈ ਪ੍ਰਤਾਪ ਦੀ ਹੋਈ ਵਾਪਸੀ, ਮੁੜ ਕਰਨਗੇ ਬੇਅਦਬੀ ਤੇ ਗੋਲੀਕਾਂਡ ਦੀ ਜਾਂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਜੀ ਸੰਗਠਿਤ ਅਪਰਾਧ ਨਿਯੰਤਰਣ ਯੂਨਿਟ ਵਜੋਂ ਤਾਇਨਾਤ

Kunwar Vijay Partap Singh

ਚੰਡੀਗੜ੍ਹ: ਚੋਣਾਂ ਖ਼ਤਮ ਹੁੰਦਿਆਂ ਹੀ ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ਼ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਭਾਰਤੀ ਚੋਣ ਕਮਿਸ਼ਨ ਵਲੋਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰ ਦਿਤਾ ਗਿਆ ਸੀ। ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਤੋਂ ਵੀ ਲਾਂਭੇ ਕਰ ਦਿਤਾ ਗਿਆ ਸੀ। ਚੋਣਾਂ ਖ਼ਤਮ ਹੁੰਦਿਆਂ ਹੀ ਅੱਜ ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਣ ਕੁੰਵਰ ਵਿਜੈ ਪ੍ਰਤਾਪ ਸਿੰਘ ਬੇਅਦਬੀ ਤੇ ਗੋਲੀਕਾਂਡ ਦੀ ਮੁੜ ਜਾਂਚ ਕਰਨਗੇ।