ਪੰਜਾਬ ਵਿਚ ਲੂ ਨਾਲ ਪਹਿਲੀ ਮੌਤ, ਪਾਰਾ 46 ਡਿਗਰੀ ਤੱਕ ਪਹੁੰਚਿਆ

ਏਜੰਸੀ

ਖ਼ਬਰਾਂ, ਪੰਜਾਬ

ਗਰਮ ਹਵਾ ਅੱਜ ਵੀ ਜਾਰੀ ਰਹੇਗੀ…ਵਧ ਸਕਦਾ ਹੈ ਤਾਪਮਾਨ 

File

ਜਲੰਧਰ- ਸੂਬੇ ਵਿਚ ਗਰਮੀ ਦਾ ਪ੍ਰਕੋਪ ਜਾਰੀ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਪਾਰਾ 46 ਡਿਗਰੀ ਰਿਕਾਰਡ ਕੀਤਾ ਗਿਆ। ਜਦੋਂ ਕਿ ਘੱਟੋ ਘੱਟ ਪਾਰਾ 25 ਤੋਂ 26 ਡਿਗਰੀ ਦੇ ਵਿਚਕਾਰ ਸੀ।

ਉਥੇ ਹੀ ਰਾਜ ਵਿਚ ਲੂ ਨਾਲ ਪਹਿਲੀ ਮੌਤ ਹੋ ਗਈ। ਤਰਨਤਾਰਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਇਕ ਵਿਅਕਤੀ ਦੀ ਮੌਤ ਹੋ ਗਈ। ਉਸਦੀ ਪਛਾਣ ਨਹੀਂ ਹੋ ਸਕੀ ਹੈ।

ਮ੍ਰਿਤਕ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ। ਮੰਗਲਵਾਰ ਨੂੰ ਫਾਜ਼ਿਲਕਾ, ਬਰਨਾਲਾ ਅਤੇ ਮੋਗਾ ਸਭ ਤੋਂ ਗਰਮ ਰਹੇ। ਇੱਥੇ ਪਾਰਾ 46 ਡਿਗਰੀ ਤੱਕ ਰਿਕਾਰਡ ਕੀਤਾ ਗਿਆ।

ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਤਰਨਤਾਰਨ ਵਿਚ ਪਾਰਾ 45 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, 27 ਮਈ ਨੂੰ ਰਾਜ ਦੇ 17 ਜ਼ਿਲ੍ਹਿਆਂ ਵਿਚ ਭਾਰੀ ਗਰਮੀ ਦੀ ਸੰਭਾਵਨਾ ਹੈ।

ਇੱਥੇ ਤਾਪਮਾਨ 1 ਤੋਂ 2 ਡਿਗਰੀ ਤੱਕ ਵਧ ਸਕਦਾ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਅਤੇ ਮੋਹਾਲੀ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਜੇ ਅਸੀਂ ਪਿਛਲੇ ਸਾਲ ਦੀ ਗੱਲ ਕਰੀਏ ਤਾਂ 26 ਮਈ ਨੂੰ ਰਾਜ ਵਿਚ 39 ਡਿਗਰੀ ਪਾਰਾ ਸੀ।

ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ 27 ਮਈ ਨੂੰ ਵੀ ਇਸੇ ਤਰ੍ਹਾਂ ਭਾਰੀ ਗਰਮੀ ਰਹੇਗੀ। ਵੀਰਵਾਰ ਨੂੰ, ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਬੱਦਲਵਾਈ ਅਤੇ ਹਵਾ ਦੇ ਨਾਲ ਮੀਂਹ ਪੈ ਸਕਦਾ ਹੈ। ਅਜਿਹਾ ਮੌਸਮ 30 ਮਈ ਤੱਕ ਚੱਲਣ ਦੀ ਸੰਭਾਵਨਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।