ਪੰਜਾਬ ਕੈਬਨਿਟ ਦੀ ਬੈਠਕ ਅੱਜ, ਲੌਕਡਾਊਨ ਵਧਾਉਂਣ ਨੂੰ ਲੈ ਹੋਵੇਗੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ।

Photo

ਚੰਡੀਗੜ੍ਹ : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ। ਸੂਬੇ ਵਿਚ ਚੱਲ ਰਹੇ ਲੌਕਡਾਊਨ ਦੇ ਕਾਰਨ ਇਹ ਬੈਠਕ ਵੀਡੀਓ ਕਾਂਫਰਸਿੰਗ ਦੇ ਜ਼ਰੀਏ ਹੋਵੇਗੀ। ਇਹ ਬੈਠਕ ਅੱਜ ਦੁਪਹਿਰ 3 ਵਜੇ ਕੀਤੀ ਜਾਵੇਗੀ। ਇਸ ਬੈਠਕ ਵਿਚ ਸੂਬੇ ਵਿਚ ਕਰੋਨਾ ਵਾਇਰਸ ਦੀ ਚੱਲ ਰਹੀ ਸਥਿਤੀ ਅਤੇ 31 ਮਈ ਨੂੰ ਖਤਮ ਹੋ ਰਹੇ ਲੌਕਡਾਊਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਲੈ ਕੇ ਵੀ ਵਿਚਾਰ ਵਟਾਂਦਰੇ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਅਵਸਥਾ ‘ਚ ਕਰਨ ਅਵਤਾਰ ਸਿੰਘ ਮੌਜੂਦ ਹੋਣਗੇ ਜਾਂ ਨਹੀਂ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੈ। ਪਿਛਲੀ ਮੁਲਾਕਾਤ ਵਿੱਚ, ਕਰਨ ਅਵਤਾਰ ਸਿੰਘ ਦੀ ਥਾਂ ਸਤੀਸ਼ ਚੰਦਰਾ ਨੇ ਕੰਮ ਸੰਭਾਲਿਆ ਸੀ।

ਉਧਰ ਮੁੱਖ ਮੰਤਰੀ ਦੇ ਵੱਲੋਂ ਇਹ ਕਿਹਾ ਗਿਆ ਕਿ ਕਰਨ ਅਵਤਾਰ ਸਿੰਘ ਅੱਧੇ ਦਿਨ ਦੀ ਛੁੱਟੀ ਤੇ ਹੈ। ਪਰ ਦੂਜੇ ਪਾਸੇ ਚਰਚਾ ਇਹ ਰਹੀ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਇਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਨੂੰ ਸ਼ਪੱਸ਼ਟ ਕੀਤਾ ਸੀ ਕਿ ਜੇ ਕਰਨ ਅਵਤਾਰ ਸਿੰਘ ਮੀਟਿੰਗ ਵਿਚ ਆਉਂਣਗੇ ਤਾਂ ਉਹ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਣਗੇ।

ਦੱਸ ਦੱਈਏ ਕਿ ਪੰਜਾਬ ਵਿਚ ਇਸ ਸਮੇਂ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2100 ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ 40 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ, ਪਰ ਰਾਹਤ ਦੀ ਗੱਲ ਇਹ ਵੀ ਹੈ ਕਿ ਸੂਬੇ ਵਿਚ 1900 ਤੋਂ ਜ਼ਿਆਦਾ ਲੋਕਾਂ ਅਜਿਹੇ ਹਨ ਜਿਹੜੇ ਇਸ ਮਹਾਂਮਾਰੀ ਨੂੰ ਮਾਤ ਦੇਣ ਤੋਂ ਬਾਅਦ ਸਿਹਤਯਾਬ ਹੋ ਚੁੱਕੇ ਹਨ।