ਹੱਸਦੇ ਵੱਸਦੇ ਪਰਿਵਾਰ 'ਤੇ ਟੁੱਟਿਆ ਕੋਰੋਨਾ ਦਾ ਕਹਿਰ, ਇਕੋ ਦਿਨ 'ਚ ਪਿਓ-ਪੁੱਤ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਵਾਇਰਸ ਦੀ ਦੂਜੀ ਭਿਆਨਕ ਲਹਿਰ ਆਏ ਦਿਨ ਹਜ਼ਾਰਾਂ ਲੋਕਾਂ ਦੀ ਜਾਨ ਲੈ ਰਹੀ ਹੈ।

Arjan Singh and Gurmeet Singh

ਮੋਗਾ: ਕੋਰੋਨਾ ਵਾਇਰਸ ਦੀ ਦੂਜੀ ਭਿਆਨਕ ਲਹਿਰ ਆਏ ਦਿਨ ਹਜ਼ਾਰਾਂ ਲੋਕਾਂ ਦੀ ਜਾਨ ਲੈ ਰਹੀ ਹੈ। ਇਸ ਦੌਰਾਨ ਮੋਗਾ ਦੇ ਹਲਕਾ ਧਰਮਕੋਟ ਵਿਖੇ ਦਰਦਨਾਕ ਮਾਮਲਾ ਸਾਹਮਣੇ ਆਇਆ, ਜਿੱਥੇ ਕੋਰੋਨਾ ਦੇ ਕਹਿਰ ਨੇ ਹੱਸਦੇ ਵੱਸਦੇ ਪਰਿਵਾਰ ਨੂੰ ਉਜਾੜ ਦਿੱਤਾ। ਦਰਅਸਲ ਹਲਕੇ ਦੇ ਪਿੰਡ ਭੋਡੀਵਾਲਾ ਵਿਖੇ ਕੋਰੋਨਾ ਦੇ ਚਲਦਿਆਂ ਇਕੋ ਦਿਨ ਵਿਚ ਪਿਓ-ਪੁੱਤ ਦੀ ਮੌਤ ਹੋ ਗਈ।

ਪਿਓ-ਪੁੱਤ ਦੀ ਮੌਤ ਤੋਂ ਬਾਅਦ ਪਿੰਡ ਵਿਚ ਸਹਿਮ ਦਾ ਮਾਹੌਲ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਭੋਡੀਵਾਲਾ ਦੇ ਸਾਬਕਾ ਸਰਪੰਚ ਅਰਜਨ ਸਿੰਘ ਦੀ ਕੋਰੋਨਾ ਵਾਇਰਸ ਦੇ ਚਲਦਿਆਂ ਮੌਤ ਹੋ ਗਈ। ਉਹਨਾਂ ਦੇ ਅੰਤਿਮ ਸਸਕਾਰ ਤੋਂ ਬਾਅਦ ਜਦੋਂ ਉਹਨਾਂ ਦਾ ਪਰਿਵਾਰ ਘਰ ਪਰਤਿਆਂ ਤਾਂ ਸ਼ਾਮ ਨੂੰ ਹੀ ਉਹਨਾਂ ਦੇ ਛੋਟੇ ਸਪੁੱਤਰ ਗੁਰਮੀਤ ਸਿੰਘ ਦੀ ਮੌਤ ਹੋ ਗਈ।

ਪਿਓ ਦੀ ਉਮਰ 77 ਸਾਲ ਸੀ ਜਦਕਿ ਪੁੱਤਰ ਦੀ ਉਮਰ 44 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਗੁਰਮੀਤ ਸਿੰਘ ਦੇ ਦੋ ਛੋਟੇ-ਛੋਟੇ ਬੱਚੇ ਹਨ। ਦੋ ਦਰਦਨਾਕ ਮੌਤਾਂ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ।