ਕਾਲੇ ਕਾਨੂੰਨਾਂ ਬਾਰੇ ਪ੍ਰਕਾਸ ਬਾਦਲ ਨੇ ਭਾਜਪਾ ਦੇ ਪੱਖ 'ਚ ਸਾਜਿਸ਼ਮਈ  ਚੁੱਪ ਧਾਰੀ: ਕੁਲਤਾਰ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਕਾਸ ਸਿੰਘ ਬਾਦਲ ਨੇ ਆਪਣੇ ਮੂੰਹੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਅਤੇ ਆਰ. ਐੱਸ. ਐੱਸ. ਵਿਰੁੱਧ ਇੱਕ ਵੀ ਸਬਦ ਨਹੀਂ ਕੱਢਿਆ

Kultar Singh Sandhwa

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੀ ਅਲੋਚਨਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨਾਂ ਖਲਿਾਫ ਕਿਸਾਨਾਂ ਦੇ ਅੰਦੋਲਨ ਨੂੰ 6 ਮਹੀਨੇ ਦਾ ਸਮਾਂ ਬੀਤ ਗਿਆ, ਪਰ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਕਿਸਾਨਾਂ ਦੇ ਝੰਡਾਬਰਦਾਰ ਅਖਵਾਉਣ ਵਾਲੇ ਪ੍ਰਕਾਸ ਸਿੰਘ ਬਾਦਲ ਨੇ ਭਾਜਪਾ ਸਰਕਾਰ ਦੇ ਪੱਖ 'ਚ ਸਾਜਿਸਮਈ ਚੁੱਪ ਧਾਰ ਰੱਖੀ ਹੈ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਨਾਂ 'ਤੇ ਸਿਆਸਤ ਕਰਕੇ ਪੰਜ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ ਸਿੰਘ ਬਾਦਲ ਨੇ ਕੇਂਦਰ ਵਿੱਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਖੇਤੀਬਾੜੀ ਨਾਲ ਸੰਬੰਧਤ ਬਣਾਏ ਨਵੇਂ ਤਿੰਨੇ ਕਾਨੂੰਨਾਂ ਦਾ  ੇ ਸਰੇਆਮ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ ਸਿੰਘ ਬਾਦਲ ਦੀ ਨੂੰਹ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅਖਬਾਰਾਂ ਅਤੇ ਟੀ.ਵੀ ਚੈਨਲਾਂ ਦੇ ਰਹੀਂ ਗੱਜਬੱਜ ਕੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ।

ਸੰਧਵਾਂ ਨੇ ਦੋਸ ਲਾਇਆ ਕਿ ਬਾਦਲ ਪਰਿਵਾਰ ਨੇ ਖੇਤੀ ਕਾਨੂੰਨਾਂ ਦੇ ਪੱਖ ਵਿੱਚ ਹਾਮੀ ਭਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਪ੍ਰਕਾਸ ਸਿੰਘ ਬਾਦਲ ਨੇ ਪੰਜਾਬ ਦੀ ਸੱਤਾ ਵਿੱਚ ਬਣੇ ਰਹਿਣ ਲਈ ਰਾਸਟਰੀ ਸੇਵਕ ਸੰਘ ਅਤੇ ਭਾਰਤੀ ਜਨਤਾ ਪਾਰਟੀ ਨਾਲ ਆਪਣੇ ਰਿਸਤੇ ਕਾਇਮ ਰੱਖੇ ਹੋਏ ਹਨ, ਇਸੇ ਲਈ ਪ੍ਰਕਾਸ ਸਿੰਘ ਬਾਦਲ ਕਿਸਾਨਾਂ ਦੇ ਹੱਕ ਵਿੱਚ ਕਦੇ ਨਹੀਂ ਬੋਲਦੇ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ  ਕਿ ਪੰਜਾਬ ਸਮੇਤ ਬਾਕੀ ਸੂਬਿਆਂ ਦੇ ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ ਸੁਰੂ ਕੀਤਾ ਹੋਇਆ ਹੈ ਅਤੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਸਭ ਮਿਲ ਕੇ ਤਿੰਨੋਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਸੰਘਰਸ ਨੂੰ 6 ਮਹੀਨੇ ਬੀਤ ਗਏ ਹਨ ਅਤੇ 450 ਤੋਂ ਜਅਿਾਦਾ ਕਿਸਾਨ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ ।

ਪਰ ਪ੍ਰਕਾਸ ਸਿੰਘ ਬਾਦਲ ਨੇ ਆਪਣੇ ਮੂੰਹੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਅਤੇ ਆਰ. ਐੱਸ. ਐੱਸ. ਵਿਰੁੱਧ ਇੱਕ ਵੀ ਸਬਦ ਨਹੀਂ ਕੱਢਿਆ । ਉਨ੍ਹਾਂ ਦੋਸ ਲਾਇਆ ਕਿ ਕਿਸਾਨਾਂ ਦਾ ਮਸੀਹਾ ਬਣਨ ਦਾ ਢੌਂਗ ਕਰਨ ਵਾਲੇ ਪ੍ਰਕਾਸ ਸਿੰਘ ਬਾਦਲ ਨੂੰ ਕੇਵਲ ਆਪਣੇ ਰਾਜਨੀਤਿਕ ਹਿੱਤ ਪਿਆਰੇ ਹਨ, ਕਿਸਾਨਾਂ  ਅਤੇ ਮਜਦੂਰਾਂ ਦੀ ਕੋਈ ਪ੍ਰਵਾਹ ਨਹੀਂ ਹੈ।