ਖੇਤਾਂ ਵਿਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਜ਼ਿਲ੍ਹਾ ਹੁਸ਼ਿਆਰਪੁਰ ਦੇ ਇਕ ਪਿੰਡ ਵਿਚ ਖੇਤਾਂ ਵਿਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Murder of farmer
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਇਕ ਪਿੰਡ ਵਿਚ ਖੇਤਾਂ ਵਿਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ ਦੇ ਨਜ਼ਦੀਕੀ ਪਿੰਡ ਟੂਟੋਮਜਾਰਾ ਵਿਚ ਖੇਤਾਂ ਵਿਚ ਸੁੱਤੇ ਪਏ ਬਜ਼ੁਰਗ ਕਿਸਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਕਿਸਾਨ ਦੀ ਮੌਤ ਹੋ ਗਈ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।