ਲੱਦਾਖ ’ਚ ਵਾਪਰੇ ਭਿਆਨਕ ਹਾਦਸੇ ’ਤੇ CM ਮਾਨ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੱਦਾਖ ਵਿਚ ਸੁਰੱਖਿਆ ਬਲਾਂ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਗੱਡੀ ਦੇ ਨਦੀ ਵਿਚ ਡਿੱਗਣ ਕਾਰਨ ਵਾਪਰੀ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ। ਦਰਅਸਲ ਨਦੀ ਵਿਚ ਗੱਡੀ ਡਿੱਗਣ ਕਾਰਨ ਫੌਜ ਦੇ 7 ਜਵਾਨ ਸ਼ਹੀਦ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।
Tweet
ਉਹਨਾਂ ਲਿਖਿਆ, “ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ”।
Tweet
ਲੱਦਾਖ ਹਾਦਸੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਟਵੀਟ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ, “ਲੱਦਾਖ ਵਿਚ ਵਾਪਰੀ ਘਟਨਾ ’ਚ ਸਾਡੇ 7 ਬਹਾਦਰ ਸੈਨਿਕਾਂ ਦੀਆਂ ਕੀਮਤੀ ਜਾਨਾਂ ਜਾਣ ਦੀ ਖ਼ਬਰ ਤੋਂ ਦੁਖੀ ਤੇ ਸਦਮੇ ਵਿਚ ਹਾਂ। ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ”।