ਸੰਗਰੂਰ ਜ਼ਿਮਨੀ ਚੋਣ: ਉਮੀਦਵਾਰ ਵਜੋਂ ਮੁੱਖ ਮੰਤਰੀ ਦੀ ਭੈਣ ਦੇ ਲੱਗੇ ਪੋਸਟਰ, ''ਸਾਡੀ ਭੈਣ ਬਣੇਗੀ ਸੰਗਰੂਰ ਦੀ MP''

ਏਜੰਸੀ

ਖ਼ਬਰਾਂ, ਪੰਜਾਬ

ਇਹਨਾਂ ਪੋਸਟਰਾਂ ਤੋਂ ਬਾਅਦ ਸਿਆਸਤ ਵਿਚ ਹਲਚਲ ਮਚ ਗਈ ਹੈ। 

Sangrur By-Election: Poster of CM's Sister as Candidate

 

ਸੰਗਰੂਰ - ਸੰਗਰੂਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ ਕਿਉਂਕਿ ਸੰਗਰੂਰ ਵਿਚ ਜਗ੍ਹਾ-ਜਗ੍ਹਾ ਸੀਐਮ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਪੋਸਟਰ ਲੱਗੇ ਦਿਖੇ ਜਿਸ ਉੱਪਰ ਲਿਖਿਆ ਹੋਇਆ ਹੈ ਕਿ 'ਸਾਡੀ ਭੈਣ ਬਣੇਗੀ ਸੰਗਰੂਰ ਦੀ MP'। ਇਹਨਾਂ ਪੋਸਟਰਾਂ ਤੋਂ ਬਾਅਦ ਸਿਆਸਤ ਵਿਚ ਹਲਚਲ ਮਚ ਗਈ ਹੈ। 

ਸਾਫ਼ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਸੰਗਰੂਰ ਵਿਚ ਚੋਣਾਂ ਲਈ ਸੀਐਮ ਭਗਵੰਤ ਮਾਨ, ਮੰਤਰੀ ਹਰਪਾਲ ਚੀਮਾ ਅਤੇ ਗੁਰਮੀਤ ਸਿੰਘ ਮੀਤ ਮੇਅਰ ਅਤੇ ਹੋਰ ਵਿਧਾਇਕ ਮੋਰਚਾ ਸੰਭਾਲਣਗੇ। ਇਹ ਸੀਟ ਮੁੱਖ ਮੰਤਰੀ ਮਾਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ।

ਇਸ ਤੋਂ ਇਲਾਵਾ ਪੰਜਾਬੀ ਕਾਮੇਡੀਅਨ ਕਰਮਜੀਤ ਅਨਮੋਲ ਅਤੇ ਸੀਐਮ ਮਾਨ ਦੇ ਕਰੀਬੀ ਇੱਕ ਪੁਲਿਸ ਅਧਿਕਾਰੀ ਦਾ ਨਾਮ ਵੀ ਚਰਚਾ ਵਿੱਚ ਹੈ। ਫਿਲਹਾਲ ‘ਆਪ’ ਨੇ ਇੱਥੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸੰਗਰੂਰ ਲੋਕ ਸਭਾ ਸੀਟ ਵਿੱਚ ਕੁੱਲ 9 ਵਿਧਾਨ ਸਭਾ ਹਲਕੇ ਹਨ। ਜਿਸ ਵਿਚ ਸੀਐਮ ਮਾਨ ਧੂਰੀ ਤੋਂ ਵਿਧਾਇਕ ਬਣੇ ਹਨ। ਦੂਜੇ ਪਾਸੇ ਵਿੱਤ ਮੰਤਰੀ ਹਰਪਾਲ ਚੀਮਾ ਦਿੜ੍ਹਬਾ ਅਤੇ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਚੁਣੇ ਗਏ ਹਨ। ਇਸ ਲਈ ਸੰਗਰੂਰ ਤੋਂ ਜਿੱਤਣ ਲਈ ਤਿੰਨੋਂ ਆਗੂ ਅਹਿਮ ਭੂਮਿਕਾ ਨਿਭਾਉਣਗੇ। ਹੋਰਨਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਵੀ ਲੋਕਾਂ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਹੈ।