ਸੁਨੀਲ ਜਾਖੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾ
ਮਨਜਿੰਦਰ ਸਿੰਘ ਸਿਰਸਾ ਵੀ ਰਹੇ ਮੌਜੂਦ
ਚੰਡੀਗੜ੍ਹ: ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੂਜੀ ਵਾਰ ਸੁਨੀਲ ਜਾਖੜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਅੱਜ ਦਿੱਲੀ ਪੁੱਜੇ।
ਦੱਸਿਆ ਜਾ ਰਿਹਾ ਹੈ ਕਿ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ, ਜਿਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਪੰਜਾਬ ਦੇ ਹਾਲਾਤ ਅਤੇ ਰਾਜਨੀਤੀ 'ਤੇ ਖੁੱਲ੍ਹ ਕੇ ਚਰਚਾ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਜਾਖੜ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਹ ਵੀ ਕਿਆਸ ਲਗਾਇਆ ਜਾ ਰਿਹਾ ਹੈ ਕਿ ਪੀ.ਐੱਮ. ਮੋਦੀ ਵੱਲੋਂ ਜਾਖੜ ਨੂੰ ਪੰਜਾਬ 'ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਾਖੜ ਦੀ ਇਹ ਦੂਜੀ ਮੁਲਾਕਾਤ ਹੈ। ਇਸ ਮੌਕੇ ਮਨਜਿੰਦਰ ਸਿਰਸਾ ਵੀ ਹਾਜ਼ਰ ਸਨ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਐਸਐਸ ਵਿਰਕ ਅਤੇ ਭਾਜਪਾ ਆਗੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।